ਸੰਦੌੜ, 28 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਲੋੜਵੰੰਦ ਪਰਿਵਾਰਾਂ ਦੀ ਹਰ ਲੋੜ ਪੂਰੀ ਕਰਨ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਸ਼ਕੀਮ ਤਹਿਤ
ਭਾਜਪਾ ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪਿੰਡ ਪੰਜਗਰਾਈਆਂ ਵਿਖੇ 25 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਗੈਸ ਕੁਨੈਕਸ਼ਨ ਅਤੇ ਚੁੱਲੇ, ਸਿਲੰਡਰ ਵੰਡੇ ਹਨ।ਇਸ ਮੌਕੇ ਬੀ.ਜੇ.ਪੀ ਕਿਸਾਨ ਮੋਰਚਾ ਸੈਲ ਦੇ ਪੰਜਾਬ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਰੱਕੀ ਲਈ ਅਤੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਲੋਕ ਭਲਾਈ ਦੀਆਂ ਸ਼ਕੀਮਾਂ ਚਲਾਈਆਂ ਹਨ ।ਉਹਨਾਂ ਕਿਹਾ ਕਿ ਬੀਬੀਆਂ ਨੂੰ ਮੁਫਤ ਗੈਸ ਕੁਨੈਕਸ਼ਨ ਤੇ ਸਮਾਨ ਦੇਣਾ ਵੱਡੀ ਸੋਚ ਹੈ।ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਭਾਜਪਾ ਮੰਡਲ ਪ੍ਰਧਾਨ ਉਮੇਦ ਬੀਕਾਨੇਰ, ਜਥੇਦਾਰ ਦਰਸ਼ਨ ਸਿੰਘ, ਈਸ਼ਰਪਾਲ ਸਿੰਘ ਪੰਚ, ਸੁਖਵਿੰਦਰ ਸਿੰਘ ਗਰੇਵਾਲ ਕਾਰਜਕਾਰੀ ਮੈਂਬਰ ਕਿਸਾਨ ਮੋਰਚਾ, ਬਲਜੀਤ ਸਿੰਘ ਪੰਚ, ਚਰਨਜੀਤ ਸਿੰਘ ਪੰਚ, ਚਰਨ ਸਿੰਘ ਪੰਚ, ਜਥੇਦਾਰ ਗੁਰਮੇਲ ਸਿੰਘ ਸਮੇਤ ਸਮੂਹ ਮੈਂਬਰ ਤੇ ਵਰਕਰ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media