Sunday, June 14, 2026

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ

ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲਗਾਈ ਗਈ ਸਿੱਖ PPN2810201710ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੈਡ ਗ੍ਰੰਥੀ ਵੱਲੋਂ ਕੀਤੀ ਅਰਦਾਸ ਉਪਰੰਤ ਕੀਤਾ।ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਪ੍ਰਦਰਸ਼ਨੀ 6 ਨਵੰਬਰ ਤਕ ਚਲੇਗੀ।ਪ੍ਰਦਰਸ਼ਨੀ ’ਚ ਜਿਥੇ ਕਈ ਉਘੇ ਪਬਲਿਸ਼ਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੱਕ ਟਰਸਟ ਇੰਡੀਆ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਮਿਸ਼ਨਰੀ ਸੋਸਾਇਟੀਆਂ ਵਲੋਂ ਸਿੱਖ ਧਰਮ ਅਤੇ ਇਤਿਹਾਸ ਬਾਰੇ ਛਾਪੀਆਂ ਗਈਆਂ ਪੁਸਤਕਾਂ ਦੇ ਸਟਾਲ ਲਗਾਏ ਗਏ ਹਨ।ਉਥੇ ਹੀ ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ ਦ ਆਰਟਿਸਟਾਂ ਵੱਲੋਂ ਸਿੱਖ ਇਤਿਹਾਸ ਦੀਆਂ ਘਟਨਾਵਾਂ ਨੂੰ ਚਿੱਤਰਾਂ ਰਾਹੀ ਪ੍ਰਦਰਸ਼ਿਤ ਕੀਤਾ ਗਿਆ ਹੈ।
ਜੀ.ਕੇ ਨੇ ਇਸ ਮੌਕੇ ਕਿਹਾ ਕਿ ਪ੍ਰਦਰਸ਼ਨੀ ’ਚ ਕਿਤਾਬਾਂ ਦੀ ਖਰੀਦ ’ਤੇ ਛੋਟ ਦੀ ਵਿਵਸਥਾ ਵੀ ਕਮੇਟੀ ਵੱਲੋਂ ਕੀਤੀ ਗਈ ਹੈ ਤਾਂ ਕਿ ਵੱਡੀ ਗਿਣਤੀ ’ਚ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਪਾਠਕਾਂ ਤੱਕ ਪੁੱਜ ਸਕਣ। ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਹਰ ਸਾਲ ਦਿੱਲੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਪ੍ਰਦਰਸ਼ਨੀ ਲਗਾਉਣ ਦੀ ਜਾਣਕਾਰੀ ਸਾਂਝੀ ਕੀਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply