ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਹਰਿਆਣਾ ਦੇ ਜ਼ਿਲ੍ਹਾ ਰੋਹਤਕ ਵਿਖੇ 5 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ 3 ਦਿਨਾਂ ਰਾਸ਼ਟਰ ਪੱਧਰੀ
ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਦੇ ਲਈ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀਆਂ ਲਾਡਲੀਆਂ ਸ਼ਾਗਿਰਦਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇੇਹਰਟਾ ਦੀਆਂ 2 ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਦੀਕਸ਼ਾ ਦੀ ਚੋਣ ਹੋਈ ਹੈ।ਚੁਣੀਆਂ ਗਈਆਂ ਦੋਨਾਂ ਖਿਡਾਰਣਾਂ ਨੂੰ ਪ੍ਰਿੰਸੀਪਲ ਮਨਮੀਤ ਕੌਰ, ਡੀ.ਪੀ.ਈ. ਸਲਵਿੰਦਰ ਸਿੰਘ, ਸਾਬਕਾ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਤੇ ਇੰਚਾਰਜ ਮੈਡਮ ਸਰਬਜੀਤ ਕੌਰ ਆਦਿ ਦੇ ਵੱਲੋਂ ਵਧਾਈ ਦਿੱਤੀ ਗਈ।ਪ੍ਰਿੰਸੀਪਲ ਮਨਮੀਤ ਕੌਰ ਨੇ ਕਿਹਾ ਜੇਕਰ ਦੋਨ੍ਹਾਂ ਬਾਕਸਿੰਗ ਖਿਡਾਰਨਾਂ ਨੂੰ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੇ ਵੱਲੋਂ ਕਰੜਾ ਅਭਿਆਸ ਤੇ ਤਕਨੀਕ ਮੁਹਾਰਤ ਹਾਸਲ ਨਾ ਕਰਵਾਈ ਜਾਂਦੀ ਤਾਂ ਰਾਸ਼ਟਰੀ ਖੇਡ ਪ੍ਰਤੀਯੋਗਤਾ ਦੇ ਵਿੱਚ ਪੁੱਜਣਾ ਇੱਕ ਸੁਪਨਾ ਬਣ ਕੇ ਰਹਿ ਜਾਣਾ ਸੀ। ਉਨ੍ਹਾਂ ਕਿਹਾ ਇਸ ਸਕੂਲ ਦੇ ਖੇਡ ਖੇਤਰ ਨੂੰ ਉੱਚਾ ਚੁੱਕਣ ਵਿੱਚ ਡੀ.ਪੀ.ਈ ਸਲਵਿੰਦਰ ਸਿੰਘ, ਸਾਬਕਾ ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਤੇ ਇੰਚਾਰਜ ਮੈਡਮ ਸਰਬਜੀਤ ਕੌਰ ਤੇ ਬਾਕਸਿੰਗ ਕੋਚ ਬਲਕਾਰ ਸਿੰਘ ਦੀ ਅਹਿਮ ਭੂਮਿਕਾ ਹੈ।ਆਸ ਕੀਤੀ ਜਾਂਦੀ ਹੈ ਕਿ ਦੋਨੋਂ ਰਾਸ਼ਟਰੀ ਬਾਕਸਿੰਗ ਖੇਡ ਖੇਤਰ ਦੇ ਵਿੱਚ ਚੈਂਪੀਅਨ ਬਣ ਕੇ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ।ਇਸ ਮੌਕੇ ਸਕੂਲ ਦੇ ਸਮੂਹਿਕ ਅਧਿਆਪਕ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media