Sunday, August 30, 2026

ਇੰਦਰਾ ਗਾਂਧੀ ਦਾ ਬੁੱਤ ਲਾ ਕੇ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਨਮਕ ਨਾ ਛਿੜਕੇ – ਦਮਦਮੀ ਟਕਸਾਲ

ਅੰਮਿ੍ਤਸਰ, 29 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਪੱਸ਼ਟ ਕਿਹਾ ਕਿ ਜੇ Baba Harnam S Dhumaਪੰਜਾਬ ਕਾਂਗਰਸ ਨੇ ਕੱਲ ਨੂੰ ਲੁਧਿਆਣਾ ਵਿਖੇ ਸ੍ਰੀਮਤੀ ਇੰਦਰਾ ਗਾਂਧੀ ਦਾ ਬੁੱਤ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਿੱਖ ਪੰਥ ਵਲੋਂ ਵੀ ਆਪਣੇ ਨਾਇਕ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਦੇ ਬੁੱਤ ਲਗਾਏ ਜਾਣਗੇ।
ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਪੰਥ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ  ਹੋਰਨਾਂ 36 ਗੁਰਧਾਮਾਂ ’ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਹਜ਼ਾਰਾਂ ਨਿਰਦੋਸ਼ ਸਿੰਘਾਂ-ਸਿੰਘਣੀਆਂ ਨੂੰ ਗੋਲੀਆਂ ਅਤੇ ਕੋਹ-ਕੋਹ ਕੇ ਮਾਰਨ ਲਈ ਜ਼ਿੰਮੇਵਾਰ ਇੰਦਰਾ ਗਾਂਧੀ ਵਰਗੇ ਜ਼ਾਲਮ ਰੂਹ ਦਾ ਬੁੱਤ ਪੰਜਾਬ ਦੀ ਧਰਤੀ ’ਤੇ ਸਥਾਪਿਤ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਦਾ ਬੁੱਤ ਲਾਉਣਾ ਪੰਜਾਬ ਵਿੱਚ ਸਦਭਾਵਨਾ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਡੂੰਘੀ ਸਾਜ਼ਿਸ਼ ਹੈ, ਜਿਸ ਨਾਲ ਸਿੱਖ ਹਿਰਦੇ ਮੁੜ ਵਲੂੰਧਰੇ ਜਾਣਗੇ।ਇਸ ਲਈ ਇੰਦਰਾ ਗਾਂਧੀ ਦਾ ਬੁੱਤ ਲਾਉਣ ਤੋਂ ਕਾਂਗਰਸੀਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ ।
ਉਨਾਂ ਕਿਹਾ ਕਿ ਇੰਦਰਾ ਨੇ ਪੰਜਾਬ ਅਤੇ ਸਿੱਖਾਂ ਨਾਲ ਹੀ ਵਿਤਕਰਾ ਨਹੀਂ ਕੀਤਾ ਸਗੋਂ 1975 ’ਚ ਬੇਲੋੜੀ ਐਮਰਜਂੈਸੀ ਲਾ ਕੇ ਲੋਕਤੰਤਰ ਨੂੰ ਵੀ ਮਜ਼ਾਕ ਦਾ ਪਾਤਰ ਬਣਾ ਦਿੱਤਾ ਅਤੇ ਲੋਕਾਂ ਦੇ ਹੱਕ ਹਕੂਕ ਖੋਹ ਲਏ ਗਏ ਸਨ। ਇਸ ਲਈ ਉਸ ਨੂੰ ਆਇਰਨ ਲੇਡੀ ਦਾ ਖ਼ਿਤਾਬ ਦੇਣਾ ਮਨੁੱਖੀ ਅਧਿਕਾਰਾਂ ਅਤੇ ਭਾਰਤੀ ਸੰਵਿਧਾਨ ਦੀ ਰੂਹ ਨਾਲ ਵੀ ਖਿਲਵਾੜ ਹੋਵੇਗਾ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਪ ਨੂੰ ਧਰਮ ਨਿਰਪੱਖ ਪਾਰਟੀ ਅਖਵਾਉਦੀਂ ਹੈ, ਪਰ ਪੰਜਾਬ ਵਿੱਚ ਸੱਤਾ ਦੀ ਵਾਗਡੋਰ ਸੰਭਾਲਣ ਤੋ ਬਾਅਦ ਕਾਂਗਰਸ ਵਲੋਂ ’84 ਦੇ ਘੱਲੂਘਾਰਾ ਅਤੇ ਕਤਲੇਆਮ ਨਾਲ ਸਿੱਖ ਕੌਮ ਨੂੰ ਲੱਗੇ ਜ਼ਖ਼ਮਾਂ ’ਤੇ ਨਮਕ ਛਿੜਕਣਾ ਕਦੀ ਨਹੀਂ ਭੁੱਲਦੇ। ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਗਾਂਧੀ ਪਰਿਵਾਰ ਅਤੇ ਕੇਂਦਰੀ ਲੀਡਰਸ਼ਿਪ ਨੂੰ ਖੁਸ਼ ਕਰਨ ਲਈ ਕੱਲ ਲੁਧਿਆਣਾ ਵਿਖੇ ਉਸ ਦਾ ਬੁੱਤ ਲਗਾਉਣ ਦੇ ਐਲਾਨ ਤੋਂ ਸਾਫ਼ ਹੁੰਦਾ ਹੈ ਕਿ ਕਾਂਗਰਸ ਪਾਰਟੀ ਸਮੁੱਚੀ ਸਿੱਖ ਕੌਮ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਉਣਾ ਚਾਹੁੰਦੀ ਹੈ।ਉਨਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਾਰਵਾਈ ਕਰਕੇ ਅਜਿਹੇ ਸਮਾਗਮ ਬੰਦ ਕਰਵਾਵੇ ਜਿਸ ਨਾਲ ਸਿੱਖ ਕੌਮ ਦੇ ਹਿਰਦਿਆਂ ਨੂੰ ਡੂੰਘੀ ਸੱਟ ਵੱਜਣ ਦਾ ਖ਼ਤਰਾ ਹੈ ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply