Friday, March 13, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

PPN3110201702ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਣਵਾਲ ਪਠਾਨਕੋਟ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਬਚਿਆਂ ਦੇ ਵਿਚ ਭਾਸ਼ਣ, ਲੇਖ ਮੁਕਾਬਲਾ, ਪੇਟਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਬਚਿਆ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਨਮਾਨਿਤ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਹਾਜ਼ਰ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਗਿਆ।ਉਹਨਾਂ ਨੇ ਵਿਦਿਆਰਥੀਆਂ ਦੇ ਹੱਕਾਂ ਵਿਚ ਬਣੇ ਕਾਨੂੰਨੀ ਅਧਿਕਾਰਾਂ ਬਾਰੇ, ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ, ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦਸਿਆ ਗਿਆ ਹੈ ਅਤੇ ਨਾਲ ਹੀ ਉਹਨਾਂ ਨੂੰ ਜਿਲਾ ਕਚਿਹਰੀਆਂ ਵਿਖੇ ਖੋਲੇ ਗਏ ਫਰੰਟ ਆਫਿਸ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਨਾਲ ਹੀ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਮੁਤਾਬਿਕ ਨਿਰਧਾਰਤ ਕੀਤੀਆਂ ਗਈਆਂ ਕੈਟਾਗਰੀ ਦੇ ਮੁਤਾਬਿਕ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕ ਵੀ ਸ਼ਾਮਲ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply