Thursday, January 23, 2025

ਪੰਥ ਰਤਨ ਮਹਾਪੁਰਸ਼ਾਂ ਦੀ ਯਾਦ ਵਿਚ ਕਰਵਾਇਆ ਗੁਰਮਤਿ ਸਮਾਗਮ

PPN190205

ਨਵੀਂ ਦਿੱਲੀ, 19 ਫਰਵਰੀ (ਪੰਜਾਬ ਪੋਸਟ ਬਿਊਰੋ)- ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਅਤੇ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਜੀ ਦੀ ਯਾਦ ਵਿਚ ਭਾਈ ਕਰਨੈਲ ਸਿੰਘ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾ ਦੇ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮਸਕੀਨ ਸਾਹਿਬ ਦੇ ਪਰਿਵਾਰਕ ਮੈਂਬਰਾ ਨੇ ਕੀਰਤਨ ਦੀ ਹਾਜਰੀ ਭਰ ਕੇ ਸੰਗਤਾ ਨੂੰ ਨਿਹਾਲ ਕੀਤਾ। ਦਿੱਲੀ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਦੋਹਾਂ ਮਹਾਪੁਰਸ਼ਾ ਦੀ ਕੌਮ ਵਾਸਤੇ ਕੀਤੀ ਗਈ ਅਣਥਕ ਸੇਵਾ ਨੂੰ ਬੇਮਿਸਾਲ ਦਸਣ ਦੇ ਨਾਲ ਹੀ ਉਨ੍ਹਾਂ ਦੇ ਜੀਵਨ ਤੇ ਸੰਖੇਪ ਝਾਤ ਵੀ ਪਾਈ। ਗਿਆਨੀ ਸੰਤ ਸਿੰਘ ਮਸਕੀਨ ਵਲੋਂ ਕਥਾ ਵਾਚਕ ਦੇ ਰੂਪ ਵਿਚ ਗੁਰਮਤਿ ਦਾ ਸੁਨੇਹਾ ਘਰ-ਘਰ ਪਹੁੰਚਾਉਣ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਬਾਬਾ ਹਰਬੰਸ ਸਿੰਘ ਵਲੋਂ ਦਿੱਲੀ ਦੇ ਗੁਰੂਧਾਮਾ ਦੀ ਤਸਵੀਰ ਬਦਲਣ ਵਾਸਤੇ ਸੰਗਤਾ ਦੇ ਸਹਿਯੋਗ ਨਾਲ ਕੀਤੀਆ ਗਈਆਂ ਕਾਰ ਸੇਵਾਵਾਂ ਨੂੰ ਯਾਦਗਾਰੀ ਦਸਿਆ ਗਿਆ। ਇਸ ਮੌਕੇ ਦਿੱਲੀ ਕਮੇਟੀ ਦੇ ਹਜੂਰੀ ਰਾਗੀਆ ਦੇ ਇਲਾਵਾ ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਜਸਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਵੀ ਹਾਜਰੀ ਭਰੀ।

Check Also

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ ਦੀ ਸ਼ਤਰੰਜ ਕਲਾ ਨੂੰ ਵਿਸ਼ਵ ਭਰ ਵਿੱਚ ਪ੍ਰਮੋਟ ਕਰਨ ਦੇ ਕੀਤੇ ਜਾਣਗੇ ਯਤਨ ਅੰਮ੍ਰਿਤਸਰ, …

Leave a Reply