ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਏਕਤਾ ਦਾ ਪ੍ਰਣ
ਲਿਆ ਗਿਆ।ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ ਗਿਆ ਅਤੇ ਸਰਦਾਰ ਵਲਭ ਭਾਈ ਪਟੇਲ ਵੱਲੋਂ ਦੇਸ਼ ਦੀ ਏਕਤਾ ਨੂੰ ਮਜ਼ਬੂਤ ਕਰਨ ਲਈ ਦਿਖਾਈ ਗਈ ਦੂਰਦ੍ਰਿਸ਼ਟੀ ਅਤੇ ਕਾਰਜ ਨੂੰ ਯਾਦ ਕੀਤਾ ਗਿਆ।
ਇਹ ਸਮਾਗਮ ਜਿਲਾ ਪ੍ਰਸਾਸ਼ਨ, ਪੁਲਿਸ ਕਪਤਾਨ ਦਿਹਾਤੀ, ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਗਾਂਧੀ ਗਰਾਉਂਡ ਸਟੇਡੀਅਮ ਵਿਖੇ ਕਰਵਾਇਆ ਗਿਆ।ਅਮਿਤ ਕੁਮਾਰ ਕਮਿਸ਼ਨਰ ਨਗਰ ਨਿਗਮ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਪਰਮਪਾਲ ਸਿੰਘ ਨੇ ਇਸ ਮੌਕੇ ਤੇ ਰਾਸ਼ਟਰੀ ਏਕਤਾ ਦੀ ਸਹੁੰ ਚੁੱਕਾਈ ਅਤੇ ਏਕਤਾ ਲਈ ਦੌੜ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਮਦਨ ਮੋਹਨ ਮਾਲਵੀਆ ਰੋਡ, ਮਾਲ ਰੋਡ, ਟੇਲਰ ਰੋਡ ਤੋਂ ਹੁੰਦਿਆਂ ਵਾਪਸ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਦੌੜ ਵਿੱਚ ਜਿਲਾ ਪ੍ਰਸਾਸ਼ਨ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ, ਐਨ.ਸੀ.ਸੀ ਕੈਡਿਟਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਤੇ ਆਮ ਲੋਕਾਂ ਨੇ ਭਾਗ ਲਿਆ।ਇਸ ਏਕਤਾ ਲਈ ਦੌੜ ਵਿੱਚ ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ, ਸੌਰਵ ਅਰੋੜਾ ਜਾਇੰਟ ਕਮਿਸ਼ਨਰ ਨਗਰ ਨਿਗਮ, ਰਾਜੇਸ਼ ਬਾਲੀ ਖੇਤਰੀ ਪ੍ਰਚਾਰ ਅਫਸਰ, ਸੈਮਸਨ ਮਸੀਹ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਤੋਂ ਇਲਾਵਾ ਗੈਰ ਸਰਕਾਰੀ ਜਥੇਬੰਦੀਆਂ ਵੀ ਸ਼ਾਮਲ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media