ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਦੇਸ਼ ਭਰ ਵਿੱਚ ਮਨਾਏ ਜਾ ਰਹੇ ਕੌਮੀ ਏਕਤਾ ਦਿਵਸ ਦੇ ਮੌਕੇ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ
ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਅਟਾਰੀ ਸਰਹੱਦ ਵਿਖੇ ਰਾਸ਼ਟਰੀ ਏਕਤਾ ਦੀ ਸਹੁੰ ਚੁਕਾਈ ਗਈ।
ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਵੇਖਣ ਆਏ ਹਜ਼ਾਰਾਂ ਦੇਸ਼ ਵਾਸੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਆਪਣੇ ਆਪ ਨੂੰ ਸਮਰਪਣ ਦੀ ਸਹੁੰ ਚੁੱਕੀ।ਸਹੁੰ ਚੁੱਕਣ ਦੀ ਰਸਮ ਖੇਤਰੀ ਪ੍ਰਚਾਰ ਅਫਸਰ ਰਾਜੇਸ਼ ਬਾਲੀ ਨੇ ਚੁਕਾਈ।ਰਾਸ਼ਟਰੀ ਏਕਤਾ ਦਿਵਸ ਬਾਰੇ ਚਾਨਣਾ ਪਾਉਂਦੇ ਹੋਏ ਉਨਾਂ ਦੱਸਿਆ ਕਿ ਇਹ ਦਿਨ ਦੇਸ਼ ਮਹਾਨ ਨੇਤਾ ਵਲੱਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ। ਇਸੇ ਸੰਦਰਭ ਵਿੱਚ ਬੀਤੇ ਦਿਨੀ 30 ਅਕਤੂਬਰ ਨੂੰ ਜਲਿਆਂ ਵਾਲਾ ਬਾਗ ਵਿਖੇ ਇਹ ਪ੍ਰੋਗਰਾਮ ਮਨਾਇਆ ਗਿਆ ਅਤੇ ਲੋਕਾਂ ਵੱਲੋਂ ਵੀ ਦੇਸ਼ ਦੀ ਏਕਤਾ ਬਣਾਏ ਰੱਖਣ ਦੀ ਸਹੁੰ ਚੁੱਕੀ ਗਈ ਸੀ।
ਇਸੇ ਤਰਾਂ ਖਾਸਾ ਬਾਜ਼ਾਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਰਾਸ਼ਟਰੀ ਏਕਤਾ ਬਾਰੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਨਾਂ ਮੁਕਾਬਲਿਆਂ ਵਿੱਚ ਜਸ਼ਨਪੀ੍ਰਤ ਕੌਰ ਪਹਿਲੇ, ਸਿਮਰਜੀਤ ਕੌਰ ਦੂਜੇ ਅਤੇ ਗੌਰਵ ਕੁਮਾਰ ਤੀਜੇ ਸਥਾਨ ਤੇ ਰਹੇ ।ਇਸ ਮੌਕੇ ਸਰਦਾਰ ਵਲੱਭ ਭਾਈ ਪਟੇਲ ਦੇ ਜੀਵਨ ਬਾਰੇ ਕੁਇਜ਼ ਮੁਕਾਬਲੇ ਵੀ ਹੋਏ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media