Tuesday, August 4, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਰਾਸ਼ਟਰੀ ਏਕਤਾ ਦਿਵਸ ਮਨਾਇਆ PPN3110201707ਗਿਆ। ਇਹ ਦਿਨ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੀ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਧਿਆਪਨ ਤੇ ਗੈਰ ਅਧਿਆਪਨ ਵਿਭਾਗਾਂ ਵਿਚ ਵੀ ਮਨਾਇਆ।
ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਏਕਤਾ, ਇਕਮੁੱਠਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਵਚਨਬੱਧ ਰਹਿਣ ਲਈ ਵਾਈਸ ਚਾਂਸਲਰ ਦਫਤਰ ਵਿਖੇ ਸਹੁੰ ਚੁਕਾਈ ਅਤੇ ਇਸ ਸੁਨੇਹੇ ਨੂੰ ਅੱਗੇ ਪੁਚਾਉਣ ਲਈ ਪ੍ਰੇਰਿਆ। ਇਹ ਸਹੁੰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸੀ ਜਿਸ ਲਈ ਸਰਦਾਰ ਪਟੇਲ ਦਾ ਅਹਿਮ ਯੋਗਦਾਨ ਰਿਹਾ ਹੈ।
ਇਸ ਮੌਕੇ ਸਾਰਿਆਂ ਨੇ ਰਾਸ਼ਟਰੀ ਏਕਤਾ ਦਿਵਸ ਨਾਲ ਸਬੰਧਤ ਇਹ ਸਹੁੰ ਚੁੱਕੀ ਕਿ ‘ਮੈਂ ਸਹੁੰ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ ਵਾਸੀਆਂ ਵਿਚ ਇਸ ਸੰਦੇਸ਼ ਨੂੰ ਫੈਲਾਉਣ ਲਈ ਭਰਪੂਰ ਯਤਨ ਕਰਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ ਜੋ ਸਰਦਾਰ ਵੱਲਭ ਬਾਈ ਪਟੇਲ ਦੀ ਦੂਰ ਦ੍ਰਿਸ਼ਟੀ ਅਤੇ ਕਾਰਜ ਦੁਆਰਾ ਸੰਭਵ ਬਣਾਇਆ ਜਾ ਸਕਿਆ ਸੀ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸਹੁੰ ਨਾਲ ਵਾਅਦਾ ਕਰਦਾ ਹਾਂ’।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply