Saturday, April 11, 2026

ਖ਼ਾਲਸਾ ਕਾਲਜ ਦੇ ਵਿੱਦਿਅਕ ਅਦਾਰਿਆਂ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ 31 ਅਕਤੂਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਅੱਜ PPN3110201711ਰਾਸ਼ਟਰੀ ਏਕਤਾ ਦਿਵਸ ਬੜੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ।ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਵੱਲੋਂ ਅਤੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਅਗਵਾਈ ’ਚ ਐਨ.ਐਸ.ਐਸ ਯਨਿਟ ਦੇ ਵਲੰਟੀਅਰਾਂ ਦੁਆਰਾ ਰਾਸ਼ਟਰ ਦੀ ਏਕਤਾ ਵਿਸ਼ੇ ਨਾਲ ਸਬੰਧਿਤ ਇਕ ਵਿਸ਼ੇਸ਼ ਰੈਲੀ ਕੱਢੀ ਗਈ।
‘ਰਨ ਫਾਰ ਯੂਨਿਟੀ’ ਥੀਮ ਅਧੀਨ ਉਕਤ ਕਾਲਜਾਂ ’ਚ ਕੱਢੀ ਗਈ ਇਸ ਰੈਲੀ ’ਚ ਵਿਦਿਆਰਥੀਆਂ ਨੇ ਵੱਖ-ਵੱਖ ਪੋਸਟਰ ਤਿਆਰ ਕਰਕੇ ਆਲੇ-ਦੁਆਲੇ ਦੇ ਲੋਕਾਂ ਨੂੰ ਵੱਖ-ਵੱਖ ਵਖਰੇਵਿਆਂ ਤੋਂ ਉਪਰ ਉੱਠ ਕੇ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਦਾ ਸੰਦੇਸ਼ ਦਿੱਤਾ ਅਤੇ ਖੁੱਦ ਇਸ ਨੂੰ ਕਾਇਮ ਰੱਖਣ ਦਾ ਅਹਿਦ ਵੀ ਕੀਤਾ।
ਐਜ਼ੂਕੇਸ਼ਨ ਤੋਂ ਪਿ੍ਰੰ: ਡਾ. ਢਿੱਲੋਂ ਅਤੇ ਚਵਿੰਡਾ ਦੇਵੀ ਤੋਂ ਪਿ੍ਰੰ: ਡਾ. ਐਚ.ਬੀ ਸਿੰਘ ਨੇ ਆਪਣੇ-ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਪ੍ਰਸੰਗਿਕਤਾ ਬਾਰੇ ਜਾਣੂ ਕਰਵਾਉਂਦੇ ਹੋਏ ਭਾਰਤ ਦੇ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਦੇ ਜੀਵਨ ਉੱਪਰ ਚਾਨਣਾ ਪਾਇਆ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ’ਚ ਸਰਦਾਰ ਵਲਭ ਭਾਈ ਪਟੇਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਏਕਤਾ ’ਚ ਬਲ ਹੈ ਦੇ ਸਾਰਥਿਕ ਅਰਥਾਂ ਨੂੰ ਸਮਝਣ ਲਈ ਕਿਹਾ।
ਇਸ ਮੌਕੇ ਚਵਿੰਡਾ ਦੇਵੀ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਤਰਵਾਦ ਅਤੇ ਹੋਰ ਵੱਖ-ਵੱਖ ਵਖਰੇਵਿਆਂ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਪ੍ਰੇਰਿਤ ਕੀਤਾ।ਉਕਤ ਕਾਲਜਾਂ ਦੇ ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।ਰੈਲੀ ਉਪਰੰਤ ਉਕਤ ਦੋਹਾਂ ਕਾਲਜਾਂ ’ਚ ਵਿਦਿਆਰਥੀਆਂ ਨੇ ਏਕਤਾ ਤੇ ਅਖੰਡਤਾ ਲਈ ਸਹੁੰ ਵੀ ਚੁੱਕੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply