ਪੱਟੀ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਮਾਲੀ ਸਹਾਇਤਾ ਦਿੱਤੀ ਗਈ।ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲਿਆਂ ਨੇ 7 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਿੰਸੀਪਲ ਨੂੰ ਭੇਟ ਕੀਤੀ।ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਕੁਮਾਰ ਮਰਵਾਹਾ ਨੇ ਸਮਾਜ ਭਲਾਈ ਦੇ ਇਸ ਕੰਮ ਲਈ ਰਕਮ ਦੇਣ `ਤੇ ਸੰਬੰਧਿਤ ਸਖਸ਼ੀਅਤਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੌਸਲਰ ਅਜੇ ਕੁਮਾਰ ਪ੍ਰਧਾਨ, ਸ਼ਕਤੀ ਕੁਮਾਰ ਪ੍ਰਧਾਨ, ਕਾਲਜ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media