ਸਮਰਾਲਾ, 31 ਅਕਤੂਬਰ (ਪੰਜਾਬ ਪੋਸਟ- ਕੰਗ) – ਸ਼ਿਵ ਸੈਨਾ ਬਾਲ ਠਾਕਰੇ ਦੀ ਇੱਕ ਜਰੂਰੀ ਮੀਟਿੰਗ ਰਮਨ ਵਡੇਰਾ ਪ੍ਰਧਾਨ ਦੇ ਦਫਤਰ ਵਿਖੇ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਪੰਜਾਬ ਸਕੱਤਰ ਪੰਡਿਤ ਹਰਗੋਪਾਲ ਤੇ ਜ਼ਿਲਾ ਦਿਹਾਤੀ ਪ੍ਰਧਾਨ ਸੁੱਖਾ ਢਿੱਲੋਂ ਵਿਸ਼ੇਸ਼ ਤੌਰ `ਤੇ ਪਹੁੰਚੇ।ਇਸ ਬੈਠਕ ਦੌਰਾਨ ਰਮਨ ਵਡੇਰਾ ਨੇ ਕਿਹਾ ਕਿ ਕੱਟੜ ਪੰਥੀ ਆਏ ਦਿਨ ਹਿੰਦੂ ਸੰਗਠਨਾਂ ਦੇ ਹਿੰਦੂ ਨੇਤਾਵਾਂ ਨੂੰ ਮਾਰ ਕੇ ਪੰਜਾਬ ਵਿੱਚ ਹਿੰਦੂ ਸਿੱਖ ਭਾਈਚਾਰੇ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬੀਤੇ ਦਿਨੀਂ ਅੰਮਿ੍ਰਤਸਰ ਵਿੱਚ ਹਿੰਦੂ ਨੇਤਾ ਵਿਪਨ ਕੁਮਾਰ ਸ਼ਰਮਾ ਨੂੰ ਅੰਨੇਵਾਹ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਕਰੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ। ਰਮਨ ਵਡੇਰਾ ਅਤੇ ਸੁੱਖਾ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ ਹੋ ਰਹੀਆਂ ਹਿੰਦੂ ਨੇਤਾਵਾਂ ਦੀਆਂ ਹੱਤਿਆਵਾਂ ਰੋਕਣ ਵਿੱਚ ਅਸਫਲ ਸਾਬਤ ਹੋਏ ਹਨ।ਇਸ ਘਟਨਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ `ਤੇ ਸਵਾਲੀਆ ਨਿਸ਼ਾਨ ਖੜਾ ਕਰ ਦਿੱਤਾ ਹੈ, ਕਿ ਕੀ 1984 ਦਾ ਦੌਰ ਪੰਜਾਬ ਵਿੱਚ ਫਿਰ ਦਸਤਕ ਦੇ ਚੁੱਕਾ ਹੈ? ਰਮਨ ਵਡੇਰਾ ਨੇ ਕਿਹਾ ਕਿ ਉਹ ਸ਼ਿਵ ਸੈਨਾ ਬਾਲ ਠਾਕਰੇ ਦੇ ਉੱਚ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਕੇ ਨਵੀਂ ਰਣਨੀਤੀ ਤਿਆਰ ਕਰਕੇ ਆਪਣਾ ਮੋਰਚਾ ਸ਼ੁਰੂ ਕਰਨਗੇ। ਉਨਾਂ ਅੱਗੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਵੇਲੇ ਕਈ ਹਿੰਦੂ ਨੇਤਾਵਾਂ ਨੂੰ ਜਾਨੋਂ ਮਾਰ ਮੁਕਾਇਆ ਅਤੇ ਇਸ ਵੇਲੇ ਪੰਜਾਬ ਵਿੱਚ ਕਾਂਗਰਸ ਸਰਕਾਰ ਸਮੇਂ ਵੀ ਹਿੰਦੂ ਨੇਤਾਵਾਂ ਤੇ ਹੋ ਰਹੇ ਕਾਤਲਾਨਾ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਉਨਾਂ ਕਿਹਾ ਕਿ ਜੇਕਰ ਹਿੰਦੂ ਸੰਗਠਨ ਆਪਣੀ ਅਵਾਜ ਉਠਾਉਣ ਲਈ ਸੜਕਾਂ ਤੇ ਉਤਰ ਆਏ ਤਾਂ ਇਸ ਦਾ ਜਿੰਮੇਵਾਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮੁੱਖ ਤੌਰ `ਤੇ ਹੋਵੇਗੀ।
ਰਮਨ ਵਡੇਰਾ ਨੇ ਅੱਗੇ ਕਿਹਾ ਕਿ ਉਹ ਹਿੰਦੂਆਂ ਦੀ ਸੁਰੱਖਿਆ ਲਈ ਜਲਦੀ ਹੀ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਅਤੇ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਮਿਲ ਕੇ ਪੰਜਾਬ ਦੇ ਹਾਲਾਤਾਂ ਬਾਰੇ ਜਾਣੂ ਕਰਵਾ ਕੇ ਅਤੇ ਹਿੰਦੂ ਨੇਤਾਵਾਂ ਦੀ ਸੁਰੱਖਿਆ ਕਰਵਾਈ ਜਾਵੇਗੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲਵੇਸ਼ ਤਿਵਾੜੀ, ਮੁਕੇਸ਼ ਅਨੰਦ, ਦੀਪਕ ਸ਼ਰਮਾ, ਸੌਰਵ ਸੇਠੀ, ਕਰਤਾਰ, ਜਸਵਿੰਦਰ ਸਿੰਘ, ਗੌਰਵ ਪੀ.ਏ, ਜੱਸਾ, ਬੱਬੂ ਆਈ.ਟੀ ਆਈ, ਮੱਖਣ, ਅਮਨ, ਰਵੀ, ਹੈਪੀ, ਅਮਰਜੀਤ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media