Friday, October 16, 2026

ਭਗਤ ਨਾਮਦੇਵ ਜੀ ਦਾ 747ਵਾਂ ਪ੍ਰਕਾਸ਼ ਦਿਵਸ ਮਨਾਇਆ

PPN0111201703ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਸੰਗਰੂਰ ਬਾਈ ਪਾਸ ਨਵੀਂ ਅਨਾਜ ਮੰਡੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 747 ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਦੇ ਭੋਗ ਪਾਏ ਗਏ।ਭਾਈ ਬਲਵਿੰਦਰ ਸਿੰਘ ਜੱਖਲਾਂ ਵਾਲੇ ਰਾਗੀ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।ਇਸ ਮੌਕੇ ਗੁਰਦੁਆਰਾ ਕਮੇਟੀ ਸਮੇਤ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਅੰਤ `ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸਭਾ ਦੇ ਪ੍ਰਧਾਨ ਜਸਪਾਲ ਸਿੰਘ ਪੁਰਬਾ ਨੇ ਆਈ ਸੰਗਤ ਦਾ ਧੰਨਵਾਦ ਕੀਤਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply