Saturday, April 18, 2026

ਮਾਡਰਨ ਸੈਕੂਲਰ ਸਕੂਲ ਵੱਲੋਂ ਇੰਟਰ ਕੁਇਜ਼ ਮੁਕਾਬਲੇ ਕਰਵਾਏ

PPN0111201705ਧੂਰੀ, 1 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)  ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਇੰਟਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਸ ਵਿਚ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੇਟਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਅਤੇ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲੇ ਪੰਜਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੂੰ ਪੰਜ ਗਰੁੱਪਾਂ ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ ਵਿਚ ਵੰਡਿਆ ਗਿਆ ਅਤੇ ਵਿਦਿਆਰਥੀਆਂ ਪਾਸੋਂ ਸਾਰੇ ਵਿਸ਼ਿਆਂ ਨਾਲ ਸਬੰਧਤ ਜਨਰਲ ਨਾਲੇਜ ਦੇ ਪ੍ਰਸ਼ਨ ਪੁੱਛੇ ਗਏ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਵਿੰਦਰ ਕੌਰ ਨੇ ਆਏ ਹੋਏ ਸਾਰੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸੰਸਥਾਵਾਂ ਦੇ ਡਾਇਰੈਕਟਰ ਜਗਜੀਤ ਸਿੰਘ ਨੇ ਇਨਾਮ ਤਕਸੀਮ ਕੀਤੇ ਜਿਨ੍ਹਾਂ ਵਿਚੋਂ ਜੂਨੀਅਰ ਗਰੁੱਪ ਵਿਚੋਂ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਨੇ ਪਹਿਲਾ ਸਥਾਨ, ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਅਤੇ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਹੀ ਸੀਨੀਅਰ ਗਰੁੱਪ ਵਿਚੋਂ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਨੇ ਪਹਿਲਾ ਸਥਾਨ ਅਤੇ ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਤੇ ਮਾਡਰਨ ਸੈਕੂਲਰ ਪਬਲਿਕ ਸਕੂਲ ਮਲੇਰਕੋਟਲਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਮਾਡਰਨ ਗਰੁੱਪ ਦੇ ਚੇਅਰਮੈਨ ਹਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਭਾਸ਼ਾਵਾਂ ਦੇ ਗਿਆਨ ਨੂੰ ਅਰਜਿਤ ਕਰਨ ਲਈ ਪ੍ਰੇਰਨਾ ਦਿੰਦਿਆਂ ਕਿਹਾ ਕਿ ਕੋਈ ਵੀ ਮੁਕਾਬਲਾ ਔਖਾ ਨਹੀਂ ਹੁੰਦਾ ਜੇਕਰ ਉਸ ਦਾ ਮੁਕਾਬਲਾ ਸਹੀ ਤਰੀਕੇ ਅਤੇ ਸ਼ਿੱਦਤ ਨਾਲ ਕਰਿਆ ਜਾਵੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply