
ਬਠਿੰਡਾ, ੨੧ ਜੁਲਾਈ (ਜਸਵਿੰਦਰ ਸਿੰਘ ਜੱਸੀ)- ਸਰਬ ਸਾਂਝੀ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਸਵ: ਬਨਵਾਰੀ ਲਾਲ ਦੀ ਬਰਸੀ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਇੱਕ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ੧੭ ਵਿਅਕਤੀਆਂ ਨੇ ਲੋੜਵੰਦਾਂ ਲਈ ਖ਼ੂਨਦਾਨ ਕੀਤਾ। ਸਵ:ਬਨਵਾਰੀ ਲਾਲ ਦੇ ਨਿਵਾਸ ਅਸਥਾਨ ਢਿੱਲੋਂ ਬਸਤੀ ਵਿਖੇ ਲਗਾਏ ਗਏ ਇਸ ਖ਼ੂਨਦਾਨ ਕੈਂਪ ਵਿੱਚ ਬਨਵਾਰੀ ਲਾਲ ਦੇ ਤਿੰਨੋਂ ਪੁੱਤਰਾਂ ਕਮਲਦੀਪ, ਅਮਨਦੀਪ ਅਤੇ ਅਕਾਸ਼ਦੀਪ ਨੇ ਵੀ ਖ਼ੂਨਦਾਨ ਕਰਕੇ ਪਿਤਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਸਵ: ਬਨਵਾਰੀ ਲਾਲ ਦੀ ਪਤਨੀ ਸ੍ਰੀਮਤੀ ਲਾਡੋ ਦੇਵੀ ਨੇ ਖ਼ੂਨਦਾਨੀਆਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਅਤੇ ਸੰਸਥਾਵਾਂ ਦਾ ਕੈਂਪ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਟੀਮ ਨੇ ੧੭ ਯੂਨਿਟਾਂ ਖ਼ੂਨ ਇਕੱਤਰ ਕੀਤਾ। ਸੁਸਾਇਟੀ ਦੇ ਪ੍ਰ੍ਰਧਾਨ ਲਖਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਬਨਵਾਰੀ ਲਾਲ ਸੰਸਥਾ ਦਾ ਇੱਕ ਸਰਗਰਮ ਮੈਂਬਰ ਸੀ ਅਤੇ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦਾ ਸੀ। ਪਰਿਵਾਰ ਦੇ ਮੈਂਬਰਾਂ ਦੀ ਇੱਛਾ ਨਾਲ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ। ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਬਾਨੀ ਵਿਜੇ ਭੱਟ ਨੇ ਕਿਹਾ ਕਿ ਬਰਸੀ ਮੌਕੇ ਪਰਿਵਾਰਾਂ ਵੱਲੋਂ ਖ਼ੂਨਦਾਨ ਕਰਨਾ ਇੱਕ ਮਹਾਨ ਕਾਰਜ ਹੈ। ਇਸ ਨਾਲ ਜਿੱਥੇ ਪਰਿਵਾਰਕ ਮੈਂਬਰਾਂ ਨੂੰ ਸਮਾਜ ਸੇਵੀ ਕਾਰਜ ਕਰਕੇ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਉੱਥੇ ਦਾਨ ਕੀਤੇ ਖ਼ੂਨ ਨਾਲ ਜ਼ਿੰਦਗੀਆਂ ਬਚਾਈਆਂ ਜਾਂਦੀਆਂ ਹਨ। ਕੈਂਪ ਨੂੰ ਸਫ਼ਲ ਬਨਾਉਣ ਵਿੱਚ ਸਰਬ ਸਾਂਝੀ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਿੱਚੋਂ ਬ੍ਰਿਜ ਲਾਲ, ਦਰਸ਼ਨ ਸਿੰਘ, ਗੁਰਦੇਵ ਸਿੰਘ, ਲੀਲਾ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਭਰਪੂਰ ਯੋਗਦਾਨ ਪਾਇਆ।
Check Also
ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ
ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …
Punjab Post Daily Online Newspaper & Print Media