Monday, July 6, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸਿਰਜਨਾਂ’ ਆਗਾਜ਼

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2016-17 ਦੌਰਾਨ ਚਲਾਏ ਗਏ ਕੋਰਸ ਤੇ ਡਿਪਲੋਮਿਆ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਭਿੰਨ-ਭਿੰਨ ਪ੍ਰਕਾਰ ਦੇ ਗਾਰਮੈਂਟਸ ਅਤੇ ਹੋਰ ਵਸਤੂਆਂ ਦੀ ਤਿੰਨ-ਰੋਜਾ ਵਿਸ਼ਾਲ ਪ੍ਰਦਰਸ਼ਨੀ ‘ਸਿਰਜਨਾਂ’ ਦਾ ਵਿਭਾਗ ਵਿਖੇ ਆਗਾਜ ਕੀਤਾ ਗਿਆ।
ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਲੋਂ ਕੀਤਾ ਗਿਆ।ਪ੍ਰੋਫੈਸਰ ਸੁਨਿੰਦਰ ਤੁੁੰਗ ਡਾਇਰੈਕਟਰ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਸਥਾਨਕ ਵੱਖ ਵੱਖ ਬੁਟੀਕਾਂ ਦੇ ਨੁਮਾਂਇੰਦਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਉਹ ਵਿਦਿਆਰਥੀਆਂ ਵੱਲੋਂ ਕੀਤੀ ਗਈ ਕਲਾਕਾਰੀ ਦੇ ਰੂਬਰੂ ਹੋ ਸਕਣ।
ਇਸ ਮੌਕੇ ’ਤੇ ਵਾਈਸ ਚਾਂਸਲਰ ਵਲੋਂ ਵਿਭਾਗ ਦੁਆਰਾ ਲਗਾਈ ਗਈ ਪ੍ਰਦਰਸ਼ਨੀ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਕੰਮਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਕਿ ਪ੍ਰੋਫੈਸਰ ਤੁੰਗ ਅਤੇ ਸਮੂਹ ਸਟਾਫ ਵਧਾਈ ਦੇ ਪਾਤਰ ਹਨ ਜਿਨ੍ਹਾਂ ਵੱਲੋਂ ਹਰ ਸਾਲ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਗਾਰਮੈਂਟਸ, ਹੋਰ ਜਰੂਰੀ ਅਤੇ ਬੇਹਤਰੀਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਜਾਂਦੀ ਹੈ।ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਭਵਿਖ ਵਿਚ ਵੀ ਇਹੋ ਜਿਹੇ ਉਸਾਰੂ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਸਲਾਹ ਦਿੱਤੀ ਗਈ ਤਾਂ ਜੋ ਉਹਨਾਂ ਅੰਦਰ ਛੁਪੀ ਹੋਈ ਕਲਾ ਨੂੰ ਹੋਰ ਵੀ ਨਿਖਾਰਿਆ ਜਾ ਸਕੇ।
ਇਸ ਮੌਕੇ ’ਤੇ ਪ੍ਰੋਫੈਸਰ ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋਫੈਸਰ ਐਨ.ਐਸ ਤੁੰਗ, ਪ੍ਰੋਫੈਸਰ ਪਰਮਜੀਤ ਸਿੰਘ ਜੱਜ, ਪ੍ਰੋਫੈਸਰ ਹਰਦੀਪ ਸਿੰਘ, ਪ੍ਰੋ. ਐਮ.ਐਲ ਸਿੰਘ, ਪ੍ਰੋਫੈਸਰ ਗੁਰਪ੍ਰੀਤ ਬੱਲ, ਪ੍ਰੋਫੈਸਰ ਰਮਿੰਦਰ ਕੌਰ, ਪ੍ਰੋਫੈਸਰ ਰਾਧਾ ਸ਼ਰਮਾ ਅਤੇ ਸ਼੍ਰੀਮਤੀ ਤੇਜਪਾਲ ਕੌਰ ਪ੍ਰੋਗਰਾਮ ਅਸਿਸਟੈਂਟ ਆਦਿ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply