Monday, July 6, 2026

ਖਾਲਸਾ ਕਾਲਜ ’ਚ ‘ਨੈਟਵਰਕ ਸਵਿਚ ਕਨਫਿਗੁਰੇਸ਼ਨ’ ’ਤੇ ਵਰਕਸ਼ਾਪ ਲਗਾਈ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵਲੋਂ PPN0211201704ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਬੀਤੇ ਦਿਨ ‘ਨੈਟਵਰਕ ਸਵਿਚ ਕਨਫਿਗੁਰੇਸ਼ਨ’ ’ਤੇ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਨੂੰ ਜੈਟਕਿੰਗ ਅੰਮ੍ਰਿਤਸਰ ਦੇ ਮੈਂਬਰਾਂ ਨੇ ਸੰਬੋਧਨ ਕੀਤਾ।ਪਹਿਲੇ ਸੈਸ਼ਨ ’ਚ ਉਨ੍ਹਾਂ ਨੇ ਆਈ.ਪੀ ਐਡਰੈਸਿਂਗ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਵੀ ਦਿੱਤੀ।ਇਸ ਸੈਸ਼ਨ ’ਚ ਬੱਚਿਆਂ ਨੂੰ ਕਿਸੇ ਵੀ ਕੰਪਿਊਟਰ ਨੂੰ ਆਈ.ਪੀ ਐਡਰੈਸ ਕਿਸ ਤਰ੍ਹਾਂ ਦਿੱਤਾ ਜਾਂਦਾ ਹੈ ਅਤੇ ਕਿਸ ਤਰ੍ਹਾਂ ਫਿਜੀਕਲ ਤੇ ਵਰਚੂਅਲ ਮਸ਼ੀਨ ’ਚ ਨੈਟਵਰਕ ਸਥਾਪਿਤ ਕੀਤਾ ਜਾਂਦਾ ਹੈ, ਤੋਂ ਜਾਣੂ ਕਰਵਾਇਆ ਅਤੇ ਦੂਸਰੇ ਸੈਸ਼ਨ ’ਚ ਉਨ੍ਹਾਂ ਸੀ.ਸੀ.ਐਨ.ਏ ਬਾਰੇ ਦੱਸਿਆ।
ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰੋ. ਹਰਭਜਨ ਸਿੰਘ ਰੰਧਾਵਾ ਹੈਡ ਕੰਪਿਉਟਰ ਵਿਭਾਗ ਅਤੇ ਪ੍ਰੋ. ਮਨੀ ਅਰੋੜਾ ਨੇ ਜੈਟਕਿੰਗ ਅੰਮ੍ਰਿਤਸਰ ਦੇ ਮੈਂਬਰਾਂ ਦਾ ਫੁਲਾਂ ਨਾਲ ਸੁਆਗਤ ਕੀਤਾ।ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਕੰਪਿਊਟਰ ਵਿਭਾਗ ਦੀ ਇਹ ਵਰਕਸ਼ਾਪ ਕਰਵਾਉਣ ’ਤੇ ਸ਼ਲਾਘਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਥਿਊਰੈਟਿਕਲ ਵਿਦਿਆ ਦੇ ਨਾਲ-ਨਾਲ ਪ੍ਰੈਕਟਿਕਲ ਵਿਦਿਆ ਵੀ ਇਸ ਵਿਗਿਆਨਕ ਅਤੇ ਤਕਨੀਕੀ ਸਮੇਂ ਦੀ ਮੁੱਖ ਲੋੜ ਹੈ।ਪ੍ਰੋ. ਹਰਭਜਨ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਸ ਤਰ੍ਹਾਂ ਦੀਆਂ ਹੋਰ ਵਰਕਸ਼ਾਪਾਂ ਵੀ ਆਯੋਜਿਤ ਕੀਤੀਆਂ ਜਾਣਗੀਆਂ।ਇਸ ਮੌਕੇ ਕੰਪਿਊਟਰ ਵਿਭਾਗ ਦੇ ਪ੍ਰੋ. ਕੰਵਲਜੀਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਰਾਜਕਰਨ ਸਿੰਘ, ਪ੍ਰੋ. ਰਵੀ ਪਟਨੀ, ਪ੍ਰੋ. ਸੋਨਾਲੀ ਤੁਲੀ ਅਤੇ ਹੋਰ ਸਟਾਫ ਮੈਂਬਰ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply