Monday, October 12, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ‘ਰਾਸ਼ਟਰੀ PPN0211201705ਏਕਤਾ ਦਿਵਸ’ ਮਨਾਉਣ ਲਈ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੇ ਰਾਸ਼ਟਰੀ ਗਾਣ ਗਾਉਣ ਤੋਂ ਬਾਅਦ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ।ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਨੇ ਸਮਾਜ ’ਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਹੁੰ ਵੀ ਚੁੱਕੀ।
ਇਸ ਮੌਕੇ ਕਾਲਜ ਪ੍ਰਿੰ: ਡਾ. ਮਾਹਲ ਨੇ ਵਿਦਿਆਰਥਣਾਂ ਨੂੰ ਸਰਦਾਰ ਵਲੱਭ ਭਾਈ ਪਟੇਲ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਆਜ਼ਾਦੀ ਸੰਗਰਾਮ ’ਚ ਪਾਏ ਯੋਗਦਾਨ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਜੀਵਨ ’ਚ ਭਾਈਚਾਰਕ ਏਕਤਾ ਅਤੇ ਆਪਸੀ ਸਾਂਝ ਬਣਾਈ ਰੱਖਣ ਦੀ ਪ੍ਰੇਰਨਾ ਦਿੱਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply