Saturday, August 15, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਰਾਸ਼ਟਰੀ ਏਕਤਾ ਦੀ ਸਹੁੰ ਚੁੱਕੀ ਗਈ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਰਾਸ਼ਟਰੀ ਏਕਤਾ PPN0311201701ਦਿਵਸ ਮਨਾਇਆ ਗਿਆ।ਜਿਸ ਵਿਚ ਐਨ.ਐਸ.ਐਸ ਵਲੰਟਰੀਅਜ਼ ਵਲੋਂ ਰਾਸ਼ਟਰੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲੲ ਸਹੁੰ ਚੁੱਕੀ ਗਈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਸ ਮੌਕੇ ਤੇ ਐਨ.ਐਸ.ਐਸ ਵਲੰਟੀਅਰਜ਼ ਨੂੰ ਦੇਸ਼ ਦੀ ਸੁਰੱਖਿਆ ਸ਼ਾਂਤੀ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।ਇਸ ਤੋਂ ਬਾਅਦ ਵਲੰਟੀਅਰਾਂ ਵਲੋਂ ਉਤਸ਼ਾਹਪੂਵਰਕ ਸਰਦਾਰ ਵਲੱਭ ਭਾਈ ਪਟੇਲ ਵਲੋਂ ਕੀਤੇ ਗਏ ਕੰਮਾਂ ਅਤੇ ਦ੍ਰਿਸ਼ਟੀਕੋਣ ਅਨੁਸਾਰ ਕੰਮ ਕਰਨ ਦੀ ਸਹੁੰ ਚੁੱਕੀ ਗਈ।ਪ੍ਰਿੰਸੀਪਲ ਡਾ. ਵਾਲੀਆ ਨੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਅਤੇ ਵਲੰਟੀਅਰਾਂ ਨੂੰ ਇਸ ਸ਼ੁਭ ਕੰਮ ਦੀ ਵਧਾਈ ਦਿੱਤੀ।ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫਸਰ ਸ਼੍ਰੀਮਤੀ ਸੁਰਭੀ ਸੇਠੀ ਅਤੇ ਸ੍ਰੀਮਤੀ ਪ੍ਰਿਆ ਸ਼ਰਮਾ ਅਤੇ ਟੀਮ ਮੈਂਬਰਾਂ ਸਮੇਤ ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply