ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅਮਰੀਕ ਸਿੰਘ ਪਵਾਰ ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਪੁਲਿਸ ਕਮਿਸ਼ਨਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ। ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜ਼ਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 30 ਦਸੰਬਰ 2017 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media