ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਦੁਨੀਆ ਭਰ ’ਚ 4 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਏ ਜਾ ਰਹੇ ਸਾਹਿਬ ਸ੍ਰੀ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖ਼ਾਲਸਾ ਕਾਲਜ ਵੱਲੋਂ ਪ੍ਰਭਾਤ ਫ਼ੇਰੀ ਕੱਢੀ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਯਤਨਾਂ ਸਦਕਾ ਕੱਢੀ ਗਈ ਇਹ ਪ੍ਰਭਾਤ ਫ਼ੇਰੀ ਕਾਲਜ ਤੋਂ ਆਰੰਭ ਹੋ ਕੇ ਗੁਰਬਾਣੀ ਦਾ ਸਿਮਰਨ ਕਰਦੀ ਹੋਈ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੁੱਜੀ। ਜਿਸ ਦਾ ਨਿੱਘਾ ਸਵਾਗਤ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਵੱਲੋਂ ਕੀਤਾ ਗਿਆ।ਉਪਰੰਤ ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਮਾਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਪ੍ਰੰਪਰਾ ਮੁਤਾਬਕ ਹਰ ਸਾਲ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਖ਼ਾਲਸਾ ਕਾਲਜ ਵੱਲੋਂ ਹਰ ਸਾਲ 5 ਪ੍ਰਭਾਤ ਫ਼ੇਰੀਆਂ ਕੱਢੀਆਂ ਜਾਂਦੀਆਂ ਹਨ, ਜੋ ਵੱਖ-ਵੱਖ ਕਾਲਜ ਕੈਂਪਸ ’ਚ ਸਥਿਤ ਕੁਆਟਰਾਂ, ਹੋਸਟਲਾਂ ’ਚੋਂ ਹੁੰਦੀ ਹੋਈ ਵਾਪਸ ਕੈਂਪਸ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੁੰਦੀ ਹੈ।ਪ੍ਰਭਾਤ ਫ਼ੇਰੀ ਦੌਰਾਨ ਖ਼ਾਲਸਾ ਕਾਲਜ ਦੇ ਸਟਾਫ਼ ਤੋਂ ਇਲਾਵਾ ਦੋਵਾਂ ਹੋਸਟਲਾਂ ਅਤੇ ਕੁਆਟਰਾਂ ਤੋਂ ਸੰਗਤ ਨੇ ਹਾਜ਼ਰੀ ਲਗਵਾਈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media