ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) -ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵੱਲੋਂ ਕਾਲਜ ਪ੍ਰਿੰਸੀਪਲ ਡਾ: ਮਹਿਲ
ਸਿੰਘ ਦੀ ਯੋਗ ਅਗਵਾਈ ਅਤੇ ਸਹਿਯੋਗ ਨਾਲ ਇਕ ਵਿਸ਼ੇਸ਼ ਭਾਸ਼ਣ ‘ਰੋਲ ਆਫ ਇੰਟਰਡਸਿਪਲਿਨਰੀ ਵਰਕਸ਼ਾਪ ਇਨ ਕੰਪੀਟੇਟਿਵ ਐਗਜੈਮੀਨੇਸ਼ਨ’ ’ਤੇ ਸੈਮੀਨਾਰ ਅਯੋਜਿਤ ਕੀਤਾ ਗਿਆ, ਜਿਸ ’ਚ ਅੰਮ੍ਰਿਤਸਰ ਦੇ ਇਨਕਮ ਟੈਕਸ ਵਿਭਾਗ ਦੇ ਇੰਸਪੈਕਟਰ ਦਵਿੰਦਰ ਸਿੰਘ ਪਲਆਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਆਪਣੇ ਸੰਬੋਧਨ ’ਚ ਪਲਆਇਲ ਨੇ ਵਿਦਿਆਰਥੀਆਂ ਨੂੰ ਅੱਲਗ-ਅੱਲਗ ਖੇਤਰਾਂ ’ਚ ਰੋਜਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿਤੀ।ਉਨ੍ਹਾਂ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਨਾਲ ਸਬੰਧਿਤ ਜਾਣਕਾਰੀ ਦਿੰਦੇ ਹੋਏ ਬਹੁਵਿਸ਼ਿਆਂ ਦੇ ਗਿਆਨ ’ਤੇ ਵਿਸ਼ੇਸ਼ ਜ਼ੋਰ ਦਿੱਤਾ।ਭਾਸ਼ਣ ’ਚ ਵਿਦਿਆਰਥੀਆਂ ਨੇ ਡੂੰਘੀ ਰੂਚੀ ਦਿਖਾਈ।ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਸ੍ਰੀ ਪਲਆਇਲ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ ਉਨ੍ਹਾਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਤਜ਼ਰਬੇ ’ਚ ਵਾਧਾ ਕਰਦੇ ਹਨ। ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋ: ਸਤਿੰਦਰ ਕੌਰ, ਪ੍ਰੋ: ਦਿਲਬਾਗ ਸਿੰਘ, ਪ੍ਰੋ: ਸਾਕਸ਼ੀ, ਪ੍ਰੋ: ਸੁਪਰੀਤ ਕੌਰ, ਪ੍ਰੋ: ਜਸਵਿੰਦਰ ਸਿੰਘ ਅਤੇ ਪ੍ਰੋ: ਦਲਬੀਰ ਕੌਰ ਮੌਜੂਦ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media