
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਅਹੁਦੇਦਾਰਾਂ, ਮੈਂਬਰਾਂ ਅਤੇ ਅਦਾਰਿਆਂ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛੱਤਰ ਛਾਇਆ ਹੇਠ ਖਾਲਸਾ ਕਾਲਜ ਤੋਂ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਇਸ ਨਗਰ ਕੀਰਤਨ `ਚ ਟਰੱਕਾਂ, ਕਾਰਾਂ, ਵੈਨਾਂ `ਤੇ ਸਵਾਰ ਜੱਥਿਆਂ ਨੇ ਸ਼ਬਦ-ਕੀਰਤਨ ਰਾਹੀਂ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਸਿੱਖਿਆਵਾਂ ਦਾ ਪ੍ਰਚਾਰ ਕੀਤਾ।
ਖਾਲਸਾ ਕਾਲਜ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਦੇ ਰਸਤੇ ਵਿਚ ਚੀਫ਼ ਖਾਲਸਾ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ, ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਸਟਾਫ ਵੱਲੋਂ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।ਉਹਨਾਂ ਖਾਲਸਾ ਕਾਲਜ ਮੈਨੇਜਿੰਗ ਕਮੇਟੀ ਦੇ ਅਹੁਦੇਦਾਰਾਂ, ਪ੍ਰਿਸੀਪਲ ਸਾਹਿਬਾਨਾਂ ਨੂੰ ਵੀ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।ਪੰਜ ਪਿਆਰਿਆਂ ਨੂੰ ਫੁੱਲਾਂ ਦੇ ਸਿਹਰੇ ਪਾਏ ਗਏ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਚੀਫ਼ ਖਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਚੀਫ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ ਹੇਠ ਪਾਲਕੀ ਸਾਹਿਬ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਾਧ ਸੰਗਤ ਲਈ ਪ੍ਰਸ਼ਾਦ ਅਤੇ ਜਲ ਨਾਲ ਸੇਵਾ ਕੀਤੀ ਗਈ।`ਬੋਲੇ ਸੋ ਨਿਹਾਲ` ਦੀ ਗੂੰਜ ਨੇ ਸਭ ਨੂੰ `ਸ੍ਰੀ ਗੁਰੁ ਗ੍ਰੰਥ ਸਾਹਿਬ ਜੀ` ਅੱਗੇ ਸ਼ਰਧਾ ਨਾਲ ਨਤਮਸਤਕ ਕਰ ਦਿੱਤਾ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਉਪ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੈਕਟਰੀ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ, ਸ੍ਰੀਮਤੀ ਅਮਰਪਾਲੀ, ਡਾ: ਧਰਮਵੀਰ ਸਿੰਘ ਨੇ ਵੀ ਸਾਧ-ਸੰਗਤ ਨੂੰ ਪ੍ਰਸ਼ਾਦ ਵੰਡਿਆ ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media