Friday, October 9, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਵਧਾਈ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸਾਈ ਭਾਈਚਾਰੇ ਵਲੋਂ ਸਿੱਖ ਕੌਮ ਨੂੰ ਵਧਾਈ ਸੰਦੇਸ਼ ਭੇਜ ਕੇ ਬਿਸ਼ਪ ਡਾ. ਫਰੈਂਕੋ ਮੁੱਲਕਲ ਅਤੇ ਸਲਾਹਕਾਰ ਅਮਨਦੀਪ ਗਿੱਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੁਨੀਆਂ ਦੇ ਉਹ ਅਵਤਾਰ ਹਨ, ਜਿੰਨਾਂ ਵਹਿਮਾਂ-ਭਰਮਾਂ ਵਿਚ ਫਸੀ ਜਨਤਾ ਨੂੰ ਸਿੱਧੇ ਰਾਹੇ ਪਾ ਕੇ ਸਰਬਤ ਦੇ ਭਲੇ ਅਤੇ ਕਿਰਤ ਕਰੋ ਦਾ ਸੰਦੇਸ਼ ਦੁਨੀਆਂ ਨੂੰ ਅੱਜ ਤੋਂ ਕਰੀਬ 550 ਸਾਲ ਪਹਿਲਾਂ ਦਿੱਤਾ।ਉਨਾਂ ਕਿਹਾ ਕਿ ਮਨੁੱਖਤਾ ਦੇ ਭਲੇ ਲਈ ਚਾਰ ਉਦਾਸੀਆਂ ਕਰਕੇ ਗੁਰੂ ਨਾਨਕ ਦੇਵ ਜੀ ਨੇ ਭੁੱਲੇ-ਭਟਕੇ ਲੋਕਾਂ ਨੂੰ ਰਾਹੇ ਪਾਇਆ ਅਤੇ ਭਾਈਚਾਰਕ ਸਾਂਝ ਦਾ ਉਪਦੇਸ਼ ਦਿੱਤਾ, ਜਿਸ ’ਤੇ ਸਾਨੂੰ ਸਾਰਿਆਂ ਨੂੰ ਚੱਲਣ ਦੀ ਲੋੜ ਹੈ। ਉਨਾਂ ਪੰਜਾਬ ਦੀ ਭਾਈਚਾਰਕ ਸਾਂਝ ਦੀ ਮਜ਼ਬੂਤੀ  ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਦ-ਚਿੰਨਾਂ ’ਤੇ ਚੱਲਣ ਦੀ ਲੋੜ ’ਤੇ ਜ਼ੋਰ ਦਿੰਦੇ ਕਿਹਾ ਕਿ ਮਾਨਵਤਾ ਦੇ ਭਲੇ ਲਈ ਸਾਨੂੰ ਸਾਰਿਆਂ ਨੂੰ ਅਜਿਹੇ ਅਵਤਾਰੀ ਪੁਰਸ਼ਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply