ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਨਹਿਰੂ ਯੁਵਾ ਕੇਂਦਰ ਵਲੋਂ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਏਕਤਾ ਦੇ ਸਬੰਧ ਵਿਚ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਬਾਹਮਣੀ ਵਾਲਾ ਅਤੇ ਸ੍ਰੀ.ਗੁਰੂ ਰਵੀ ਦਾਸ ਯੂਥ ਕਲੱਬ ਪਿੰਡ ਟਿੰਡਾਂ ਵਾਲਾ ਦੇ ਸਹਿਯੋਗ ਨਾਲ ਡੇਰਾ ਬਾਬਾ ਨਾਨਕ ਸਿੰਘ ਪਿੰਡ ਚੱਕ ਦੁਮਾਲ ਵਿਖੇ ਖ਼ੂਨਦਾਨ ਕੈਪ ਦਾ ਆਯੋਜਨ ਕੀਤਾ ਗਿਆ।
ਕੈਪ ਦਾ ਉਦਘਾਟਨ ਡੇਰਾ ਬਾਬਾ ਨਾਨਕ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸਰਬਜੀਤ ਸਿੰਘ ਬੇਦੀ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਕੀਤੀ।ਕਂੈਪ ਵਿਚ ਵੱਖ-ਵੱਖ ਯੂਥ ਕਲੱਬਾਂ ਦੇ 40 ਤੋਂ ਵਧੇਰੇ ਨੌਜਵਾਨਾਂ ਨੇ ਖ਼ੂਨਦਾਨ ਕੀਤਾ। ਇਸ ਕੰਮ ਵਿਚ ਡਾ. ਨਿਤਿਨ ਸਚਦੇਵਾ, ਨਵਦੀਪ ਕੌਰ, ਬੋਰਡਰਿਕ, ਸੁਖਜੀਤ ਕੋਰ, ਰਾਜ ਸਿੰਘ, ਕੋਮਲ, ਕੁਲਦੀਪ ਸਿੰਘ, ਰਣਜੀਤ ਸਿੰਘ ਅਤੇ ਅਮਰ ਅਤੇ ਸੁਨੀਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਬੇਦੀ ਜ਼ਿਲਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨੇ ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਚਰਚਾ ਕੀਤੀ।ਉਨਾਂ ਕਿਹਾ ਕਿ ਵੱਲਭ ਭਾਈ ਪਟੇਲ ਨੂੰ ਲੋਹ ਪੁਰਸ਼ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।ਉਨਾਂ ਆਖਿਆ ਕਿ ਨੌਜਵਾਨਾਂ ਨੂੰ ਇਹੋ ਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਪੂਰਨਿਆਂ ਤੇ ਚੱਲ ਕੇ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਉਨਾਂ ਨੇ ਆਵਾਜ਼ ਉਠਾਈ ਸੀ।ਸਾਨੂੰ ਵੀ ਭ੍ਰਿਸ਼ਟਾਚਾਰ ਦੇ ਵਿਰੱੁਧ ਲੜਨਾ ਚਾਹੀਦਾ ਅਤੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਚਾਹੀਦਾ ਹੈ।ਇਸ ਮੌਕੇ ਰਾਸ਼ਟਰੀ ਏਕਤਾ ਦੇ ਸਬੰਧ ਵਿਚ ਸਹੁੰ ਵੀ ਚੁਕਾਈ ਗਈ ।
ਇਸ ਮੌਕੇ ਕਲੱਬ ਪ੍ਰਧਾਨ ਸੰਦੀਪ ਕੁਮਾਰ, ਰਜਿੰਦਰ ਸਿੰਘ, ਵਿਪਨ ਕੁਮਾਰ, ਗੁਰਪ੍ਰੀਤ ਸਿੰਘ, ਤੁਰਨ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ, ਰਾਸ਼ਟਰੀ ਯੁਵਾ ਵਲੰਟੀਅਰ ਕੁਲਦੀਪ ਸਿੰਘ, ਹਰੀਸ਼ ਕੁਮਾਰ, ਦੀਦਾਰ ਸਿੰਘ ਅਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media