ਫਾਜ਼ਿਲਕਾ, 4 ਨਵੰਬਰ ਪੰਜਾਬ ਪੋਸਟ- (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲਾ ਰੈਡ ਕਰਾਸ ਸੋਸਾਇਟੀ ਦੇ ਕੰਪਲੈਕਸ ਵਿਖੇ ਚੱਲ ਰਹੀ ਜ਼ਿਲਾ ਪੱਧਰੀ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਨ ਹਿੱਤ ਲਾਹੇਵੰਦ ਸਾਬਿਤ ਹੋ ਰਹੀ ਹੈ। 10 ਜੁਲਾਈ 2017 ਤੋਂ ਸ਼ੁਰੂ ਕੀਤੀ ਗਈ ਇਸ ਜ਼ਿਲਾ ਪੱਧਰੀ ਲਾਇਬੇ੍ਰਰੀ ਤੋਂ ਹੁਣ ਤੱਕ 71 ਵਿਦਿਆਰਥੀ ਮੈਂਬਰਾਂ ਵੱਲੋਂ ਗਿਆਨ ਪ੍ਰਾਪਤ ਕਰਕੇ ਲਾਹਾ ਲਿਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਜ਼ਿਲਾ ਪੱਧਰੀ ਲਾਇਬੇ੍ਰਰੀ ’ਚ 3 ਭਾਸ਼ਾਵਾਂ ’ਚ ਵੱਖ-ਵੱਖ ਤਰਾਂ ਦੀਆਂ 700 ਦੇ ਲਗਪਗ ਕਿਤਾਬਾਂ ਉਪਲਬਧ ਹਨ ਜਿੰਨਾਂ ਵਿੱਚ ਵਿਸ਼ੇਸ਼ ਤੌਰ ਤੇ ਆਈ.ਏ.ਐਸ, ਪੀ.ਸੀ.ਐਸ., ਬੈਕਿੰਗ ਆਦਿ ਮੁਕਾਬਲੇ ਦੇ ਇਮਤਿਹਾਨਾਂ ਦੀਆਂ ਪੁਸਤਕਾਂ ਮੁਹਈਆ ਕਰਵਾਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕਿਤਾਬਾਂ ਦਾ ਮਨੁੱਖੀ ਜ਼ਿੰਦਗੀ ਵਿੱਚ ਬਹੁਤ ਹੀ ਅਹਿਮ ਯੋਗਦਾਨ ਹੈ। ਇਹ ਮਨੁੱਖ ਤੋਂ ਭਾਵੇਂ ਲੈਂਦੀਆਂ ਕੁਝ ਨਹੀਂ ਸਗੋਂ ਜ਼ਿੰਦਗੀ ਵਿੱਚ ਅੱਗੇ ਵੱਧਣ ਵਿੱਚ ਵੱਢਮੁੱਲਾ ਯੋਗਦਾਨ ਜ਼ਰੂਰ ਪਾਉਂਦੀਆਂ ਹਨ।ਇਸ ਲਈ ਹਰ ਇਨਸਾਨ ਨੂੰ ਜ਼ਿੰਦਗੀ ਵਿੱਚ ਕੁੱਝ ਬਣਨ ਲਈ ਵੱਧ ਤੋਂ ਵੱਧ ਕਿਤਾਬਾਂ ਪੜਨ ਦੀ ਆਦਤ ਪਾਉਣੀ ਚਾਹੀਦੀ ਹੈ।ਉਨਾਂ ਕਿਹਾ ਕਿ ਪਹਿਲਾਂ ਕੋਈ ਜ਼ਿਲਾ ਪੱਧਰੀ ਲਾਇਬ੍ਰੇਰੀ ਨਾ ਹੋਣ ਕਰਕੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਵਿਦਿਆਰਥੀਆਂ ਦੀ ਇਸ ਮੁਸ਼ਕਲ ਨੂੰ ਦੇਖਦਿਆਂ ਹੋਇਆ ਰੈਡ ਕਰਾਸ ਸੋਸਾਇਟੀ ਰਾਹੀਂ ਜ਼ਿਲਾ ਪੱਧਰੀ ਲਾਇਬੇ੍ਰਰੀ ਨੂੰ ਸ਼ੁਰੂ ਕੀਤਾ ਗਿਆ।
ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਇਸ ਲਾਇਬ੍ਰੇਰੀ ਵਿੱਚ ਬੈਠ ਕੇ ਪੜਨ ਤੋਂ ਇਲਾਵਾ ਆਪਣੇ ਘਰ ਕਿਤਾਬਾਂ ਲਿਜਾ ਕੇ ਵੀ ਪੜ ਸਕਦੇ ਹਨ। ਉਨਾਂ ਦੱਸਿਆ ਕਿ ਨਾ-ਮਾਤਰ ਜਿਹੀ ਫੀਸ ਦੇ ਕੇ ਵਿਦਿਆਰਥੀ ਇਸ ਲਾਇਬੇ੍ਰਰੀ ਵਿਖੇ ਮੈਂਬਰਸ਼ਿਪ ਹਾਸਲ ਕਰ ਸਕਦੇ ਹਨ ਤੇ ਕਿਤਾਬਾਂ ਪੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵਿਦਿਆਰਥੀਆਂ ਨੂੰ ਇਸ ਜ਼ਿਲਾ ਪੱਧਰੀ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media