
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੈਨਿੰਗ ਸੈਂਟਰ ਫਾਰ ਐਸ.ਸੀ. ਐਸ.ਟੀ. ਅਤੇ ਸੈਂਟਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਅਤੇ ਪੰਜਾਬ ਐਂਡ ਸਿੰਧ ਬੈਂਕ, ਯੂਨੀਵਰਸਿਟੀ ਬ੍ਰਾਚ, ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਵਿਜੀਲੈਂਸ ਅਵੇਅਰਨੈਸ ਵੀਕ ਮਨਾਇਆ ਗਿਆ।ਇਸ ਸਮੇਂ ਕੁਇਜ਼ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹ੍ਹਾਂ ਮੁਕਾਬਲਿਆਂ ਵਿਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਕੇਂਦਰ ਦੇ ਡਾਇਰੈਕਟਰ ਪ੍ਰੋ. ਸੁਧਾ ਜਤਿੰਦਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਚੇਤਨਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।ਨਰੋਆ ਸਮਾਜ ਹੀ ਦੇਸ਼ ਦਾ ਚੰਗਾ ਭਵਿੱਖ ਹੁੰਦਾ ਹੈ।ਇਸ ਲਈ ਵਿਦਿਆਰਥੀਆਂ ਨੂੰ ਦੇਸ਼ ਦੇ ਹੋਰ ਉਜਵਲ ਭਵਿੱਖ ਲਈ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਸ੍ਰੀ ਸਰਬਜੀਤ ਸਿੰਘ ਤੁਲੀ ਸੀਨੀਅਰ ਮੈਨੇਜਰ ਵੱਲੋਂ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਅਤੇ ਹਰ ਕਦਮ ‘ਤੇ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ।ਜਰਨੈਲ ਸਿੰਘ ਸੀਨੀਅਰ ਮੈਨੇਜਰ, ਰਛਪਾਲ ਸਿੰਘ ਆਫੀਸਰ, ਮਿਸ ਕਰਮਿੰਦਰ ਕੌਰ ਆਫੀਸਰ, ਸ੍ਰੀਮਤੀ ਇੰਦੂ ਭਾਟੀਆ, ਲੈਕਚਰਾਰ, ਮਿਸ ਹਰਪ੍ਰੀਤ ਕੌਰ, ਲੈਕਚਰਾਰ, ਹਰਵਿੰਦਰ ਪਾਲ ਸਿੰਘ ਅਤੇ ਜਸਪਾਲ ਸਿੰਘ ਵੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media