
ਜੰੰਿਡਆਲਾ ਗੁਰੂ, 4 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ `ਚ ਸੁੰਦਰ ਫੁੱਲਾਂ ਨਾਲ ਸਜਾਈ ਗੱਡੀ ਵਿਚ ਪਾਲਕੀ ਸਾਹਿਬ ਸ਼ੁਸ਼ੋਭਿਤ ਸੀ।ਸਭ ਤੋਂ ਅੱਗੇ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਗਤਕਾ ਖੇਡਿਆ, ਜਦਕਿ ਵੱਖ-ਵੱਖ ਸਕੂਲਾਂ ਦੇ ਬਚਿਆਂ ਨੇ ਜੈਕਾਰਿਆਂ ਦੀ ਗੂੰਜ਼ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।ਵੱਡੀ ਗਿਣਤੀ `ਚ ਸੰਗਤਾਂ ਨੇ ਪਾਲਕੀ ਸਾਹਿਬ ਦੇ ਪਿੱਛੇ ਪੈਦਲ ਚੱਲਦਿਆਂ ਸ਼ਬਦ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਵੱਪਸ ਪਹੁੰਚ ਕੇ ਸੰਪਨ ਹੋਇਆ, ਜਿਥੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media