Friday, October 2, 2026

ਵੱਖ-ਵੱਖ ਖਰੀਦ ਏਜੰਸੀਆਂ ਨੇ 56183 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ

PPN0411201720ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ 2 ਨਵੰਬਰ ਤੱਕ 56183 ਮੀਟਰਿਕ ਟਨ ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਹੈ।ਇਹ ਜਾਣਕਾਰੀ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਦਿੱਤੀ।ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 46432 ਮੀਟਰਿਕ ਟਨ ਝੋਨੇ ਦੀ ਚੁਕਾਈ ਕਰ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋ ਪਨਗ੍ਰੇਨ ਨੇ 10999 ਮੀਟਰਿਕ ਟਨ, ਮਾਰਕਫੈਡ ਨੇ 13792 ਮੀਟਰਿਕ ਟਨ, ਪਨਸਪ ਨੇ 9696 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 9550 ਮੀਟਰਿਕ ਟਨ, ਪੰਜਾਬ ਐਗਰੋ ਨੇ 11577 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ 493 ਮੀਟਰਿਕ ਟਨ ਅਤੇ ਬਾਕੀ ਮਿੱਲਾਂ ਵੱਲੋਂ 76 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾਂ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ਼ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾਂ ਸਾਫ਼ ਅਤੇ ਸੁਕਾ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply