Thursday, June 25, 2026

ਖਾਲਸਾ ਕਾਲਜ ’ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ‘ਅਲੌਕਿਕ ਨਗਰ ਕੀਰਤਨ’

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ PPN0411201724ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ।ਜਿਸ ਦਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਕਰਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਸਿਰੋਪਾਓ ਭੇਟ ਕੀਤਾ ਗਿਆ।
PPN0411201725 ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸਮੂਹ ਸਕੂਲਾਂ ਅਤੇ ਕਾਲਜਾਂ ਦੇ ਲਗਪਗ 25,000 ਹਜ਼ਾਰ ਤੋਂ ਵਧੇਰੇ ਸੰਗਤਾਂ ਨੇ ਨਗਰ ਕੀਰਤਨ ’ਚ ਹਾਜ਼ਰੀ ਲਵਾਕੇ ਇਲਾਹੀ ਨਜ਼ਾਰੇ ਦਾ ਅਨੰਦ ਮਾਣਿਆ।ਨਗਰ ਕੀਰਤਨ ’ਚ ਸ਼ਾਮਿਲ ਵਿਦਿਆਰਥੀ-ਵਿਦਿਆਰਥਣਾਂ ‘ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਜੈਕਾਰੇ ਗੂੰਜਾਉਂਦੇ ਹੋਏ ਸ਼ਾਮਿਲ ਹੋਏ ਅਤੇ ਗੁਰਬਾਣੀ ਸ਼ਬਦ ਦਾ ਉਚਾਰਣ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ। ਇਸ ਮੌਕੇ ਡੀਨ, ਸਮੂਹ ਕਾਲਜ/ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
ਇਸ ਮੌਕੇ ’ਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ। ਨਗਰ ਕੀਰਤਨ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੂਹਿਕ ਅਰਦਾਸ ਹੋਈ।ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਛੀਨਾ, ਉਪ ਕੁਲਪਤੀ ਡਾ. ਵਾਲੀਆ ਤੇ ਹੋਰਨਾਂ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਗੁਰਪੁਰਬ ਮੌਕੇ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਨੂੰ ਊਚ-ਨੀਚ, ਜਾਤ-ਪਾਤ, ਵਹਿਮ-ਭਰਮ ਅਤੇ ਹੱਕ-ਸੱਚ ਦੀ ਕੀਰਤ ਕਮਾਈ ਕਰਨ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ਕਿਹਾ ਕਿ ਕਲਯੁੱਗ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਕੇ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚਲਣ ਤੋਂ ਇਲਾਵਾ ਉਸ ਸੱਚੇ ਪ੍ਰਮੇਸ਼ਵਰ ਧੰਨ ਸ੍ਰੀ ਨਿਰੰਕਾਰ ਜੋ ਕਿ ਜੁਗਾ ਜੁਗੰਤਰ ਹਾਜ਼ਰ-ਨਾਜ਼ਰ ਹੈ, ਦਾ ਨਾਮ ਸਿਮਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਕਾਲਜ ਵੱਲੋਂ ਆਰੰਭ ਹੋਏ ਇਸ ਨਗਰ ਕੀਰਤਨ ਦਾ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਚਰਨਜੀਤ ਸਿੰਘ ਚੱਢਾ, ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਅਤੇ ਹਰਮਿੰਦਰ ਸਿੰਘ, ਨਿਰਮਲ ਸਿੰਘ, ਸੰਤੋਖ ਸਿੰਘ ਸੇਠੀ, ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਤੋਂ ਇਲਾਵਾ ਹੋਰਨਾਂ ਸ਼ਰਧਾਲੂਆਂ ਵੱਲੋਂ ਜੀ. ਟੀ. ਰੋਡ ਵਿਖੇ ਨਗਰ ਕੀਰਤਨ ਦਾ ਖਾਸ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਮੈਂਬਰ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਬੱਲ, ਡਾ. ਗੁਰਮੋਹਨ ਸਿੰਘ ਵਾਲੀਆ, ਡੀਨ ਡਾ. ਰਘਬੀਰ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਪ੍ਰਿੰ: ਡਾ. ਆਰ.ਕੇ ਧਵਨ, ਪ੍ਰਿੰ: ਡਾ. ਅਮਰਪਾਲ ਸਿੰਘ, ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਡਾ. ਨੀਲਮ ਹੰਸ, ਪ੍ਰਿੰ: ਡਾ. ਐਚ.ਬੀ ਸਿੰਘ, ਪ੍ਰਿੰ: ਡਾ. ਜਸਪਾਲ ਸਿੰਘ, ਪ੍ਰਿੰ: ਐਸ. ਐਸ. ਸਿੱਧੂ, ਪ੍ਰਿੰ: ਨਿਰਮਲ ਸਿੰਘ ਭੰਗੂ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਨਾਨਕ ਸਿੰਘ, ਪ੍ਰਿੰ: ਕਵਲਜੀਤ ਸਿੰਘ, ਪ੍ਰਿੰ: ਏ.ਐਸ. ਗਿੱਲ, ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply