Thursday, October 1, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ PPN0411201727ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਜੀ ਦੇ ਪਾਠ ਕੀਤਾ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਧਾਰਮਿਕ ਅਧਿਆਪਕ ਰਣਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ।ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਭਾਸ਼ਣ ਦਿੱਤੇ।ਛੇਵੀ ਤੋਂ ਲੈ ਕੇ ਦਸਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਬਾਰੇੇ ਲੇਖ ਲਿਖੇ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਲੋਕਾਈ ਨੂੰ ਸੱਚ, ਧਰਮ ਤੇ ਸੇਵਾ ਦਾ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply