Wednesday, September 30, 2026

ਚੀਫ਼ ਖ਼ਾਲਸਾ ਦੀਵਾਨ ਨੇ ਪ੍ਰਕਾਸ਼ ਪੁਰਬ ਅਤੇ ਸਸੁਾਇਟੀ ਦਾ 115ਵਾਂ ਸਥਾਪਨਾ ਦਿਵਸ ਮਨਾਇਆ

PPN0511201710ਅੰਮ੍ਰਿਤਸਰ, 5 ਨਵੰਬਰ )ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦਾ 115ਵਾਂ ਸਥਾਪਨਾ ਦਿਵਸ ਉਤਸ਼ਾਹ ਅਤੇ ਜਾਹੋ-ਜਲਾਲ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਤੌਰ `ਤੇ ਪੁੱਜੇ।
ਗੁਰਦੁਆਰਾ ਸਾਹਿਬ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ ਰੋਡ ਦੇ ਬੱਚਿਆਂ ਅਤੇ ਸੈਂਟਰਲ ਖਾਲਸਾ ਯਤੀਮਖਾਨੇ ਦੇ ਰਾਗੀਆਂ ਨੇ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸਿੱਖ ਧਰਮ ਦੇ ਮੌਢੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਇਸਤਰੀ ਸ਼ਸਤੀਕਰਨ, ਲੰਗਰ ਪ੍ਰਥਾ ਅਤੇ ਸਿੱਖੀ ਸਿਧਾਂਤਾਂ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਤੇ ਮਜ਼ਬੂਤੀ ਨਾਲ ਪਹਿਰਾ ਦੇਣ `ਤੇ ਜੋਰ ਦਿੱਤਾ।ਉਨ੍ਹਾਂ ਦਸਿਆ ਕਿ ਸੁਸਾਇਟੀ ਅਧੀਨ ਸਫਲਤਾ ਪੂਰਵਕ ਚੱਲ ਰਹੇ 50 ਸਕੂਲ, 3 ਕਾਲਜ, 3 ਹਸਪਤਾਲ, 2 ਬਿਰਧਘਰ, ਸੈਂਟਰਲ ਖਾਲਸਾ ਯਤੀਮਖਾਨਾ ਤੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰ੍ਹਾਂ ਤੇ ਹੋਰ ਸੰਸਥਾਵਾਂ ਦੀਵਾਨ ਦੀ ਬਹੁਪੱਖੀ ਉਸਾਰੀ ਵਿੱਚ ਯੋਗਦਾਨ ਪਾ ਰਹੇ ਹਨ ।ਅੰਤ ਸੁਪਰਵਾਈਜਰ ਤੇ ਖੇਡ ਇੰਚਾਰਜ ਸ਼੍ਰੀਮਤੀ ਅਮ੍ਰਿਤ ਪਾਲ ਕੌਰ  ਨੂੰ ਚੀਫ ਖਾਲਸਾ ਖਾਲਸਾ ਦੀਵਾਨ ਵਲੋਂ  ਸਨਮਾਨਿਤ ਕੀਤਾ ਗਿਆ।
ਸਮਾਗਮ ਮੌਕੇ ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ, ਜਸਵਿੰਦਰ ਸਿੰਘ ਅੇਡਵੋਕੇਟ, ਸਰਬਜੀਤ ਸਿੰਘ, ਇਜੀਨੀਅਰ ਜਸਪਾਲ ਸਿੰਘ, ਡਾ: ਅਰੀਦਮਨ ਸਿੰਘ ਮਾਹਲ, ਨਿਰੰਜਨ ਸਿੰਘ, ਸੁਰਜੀਤ ਸਿੰਘ ,  ਸੂਬਾ ਸਿੰਘ, ਕੁਲਜੀਤ ਸਿੰਘ ਸਾਹਨੀ ਜੱਜਬੀਰ ਸਿੰਘ ਵਾਲਿਆ, ਬਲਦੇਵ ਸਿੰਘ ਚੌਹਾਨ, ਡਾ: ਧਰਮਵੀਰ ਸਿੰਘ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ । ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply