ਜੰਡਿਆਲਾ ਗੁਰੂ, 5 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਜੰਡ ਦੇ ਵਸਨੀਕ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਮਾਤਾ ਕਸ਼ਮੀਰ ਕੌਰ ਪਤਨੀ ਗਿਆਨ ਸਿੰਘ ਇਸਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿੱਚ ਜਾਬਰਾਜੇ।ਮਾਤਾ ਜੀ ਅੰਤਿਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਵਿੱਚ ਕਰ ਦਿੱਤਾ ਹੈ।ਇਸ ਦੁੱਖ ਦੀ ਘੜੀ ਵਿੱਚ ਸਾਬਕਾ ਕੈਬਨਿਟਮੰਤਰੀ ਸਰਦੂਲ ਸਿੰਘ ਬੰਡਾਲਾ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਕਸ਼ਮੀਰ ਸਿੰਘ ਜਾਣੀਆਂ, ਨਰਿੰਦਰ ਸਿੰਘ ਤੋਤਾ ਛਾਪਾ, ਪਿੰਡ ਜੰਡ ਦੇ ਸਾਬਕਾ ਸਰਪੰਚ ਸਰਬਜੀਤ ਸਿੰਘ, ਜਸਵਿੰਦਰ ਸਿੰਘ ਝੰਡ, ਸਰਪੰਚ ਹਰਿੰਦਰ ਸਿੰਘ ਭੁੱਲਰ ਛਾਪਾ, ਸਾਬਕਾ ਚੇਅਰਮੈਨ ਸਕੱਤਰ ਸਿੰਘ ਦੇਵੀਦਾਸਪੁਰਾ, ਦਲਬੀਰ ਸਿੰਘ ਸਾਬਕਾ ਸਰਪੰਚ ਫਹਿਤਪੁਰ, ਬਿੰਦ ਨੰਗਲ ਮੋੜ, ਸਾਧਾ ਸਿੰਘ ਨੰਗਲ ਮੋੜ, ਨਰੇਸ਼ ਪਾਠਕ, ਅਸ਼ਵਨੀ ਸ਼ਰਮਾ, ਹਰਜੀਤ ਸਿੰਘ ਜੀਵਾ, ਸਰਪੰਚ ਜਗਾਤਰ ਸਿੰਘ ਮੱਕਾ, ਜਸਵਿੰਦਰ ਸਿੰਘ ਨਵਾਂ ਪਿੰਡ, ਹਰਪ੍ਰੀਤ ਸਿੰਘ ਮਾਹਲ, ਕੁਲਦੀਪ ਸਿੰਘ ਛਾਪਾ ਆਦਿ ਮਾਤਾ ਜੀ ਦੇ ਅੰਤਿਮ ਸੰਸਕਾਰ ਮੌਕੇ ਰਾਣਾ ਜੰਡ ਡੂੰਘੇ ਦੁੱਖ ਦਾ ਇਜਹਾਰ ਕੀਤਾ।ਮਾਤਾ ਜੀ ਅੰਤਿਮ ਅਰਦਾਸ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਿੰਡ ਜੰਡ ਵਿਖੇ 12 ਨਵੰਬਰ ਦਿਨ ਐਤਵਾਰ ਪਾਏ ਜਾਣਗੇ।
Check Also
ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …
Punjab Post Daily Online Newspaper & Print Media