Tuesday, September 29, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਜੀਲੈਂਸ ਅਵੇਅਰਨੈਸ ਵੀਕ ਮਨਾਇਆ

PPN0711201708ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੈਨਿੰਗ ਸੈਂਟਰ ਫਾਰ ਐਸ.ਸੀ/ ਐਸ.ਟੀ. ਅਤੇ ਸੈਂਟਰ ਆਫ ਪ੍ਰੈਪਰੇਸ਼ਨ ਫਾਰ ਕੰਪੀਟੇਟਿਵ ਐਗਜ਼ਾਮੀਨੇਸ਼ਨਜ਼ ਅਤੇ ਪੰਜਾਬ ਐਂਡ ਸਿੰਧ ਬੈਂਕ, ਯੂਨੀਵਰਸਿਟੀ ਬਾਂਚ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਵਿਜੀਲੈਂਸ ਅਵੇਅਰਨੈਸ ਵੀਕ ਮਨਾਇਆ ਗਿਆ।ਜਿਸ ਦੌਰਾਨ ਕੁਇਜ਼ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਦਿੱਤੇ ਗਏ।
ਕੇਂਦਰ ਦੇ ਡਾਇਰੈਕਟਰ ਪ੍ਰੋ. ਸੁਧਾ ਜਤਿੰਦਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਮਾਜਿਕ ਚੇਤਨਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਲਈ ਹਮੇਸ਼ਾਂ ਤਤਪਰ ਰਹਿਣਾ ਚਾਹੀਦਾ ਹੈ।ਨਰੋਆ ਸਮਾਜ ਹੀ ਦੇਸ਼ ਦਾ ਚੰਗਾ ਭਵਿੱਖ ਹੁੰਦਾ ਹੈ।ਇਸ ਲਈ ਵਿਦਿਆਰਥੀਆਂ ਨੂੰ ਦੇਸ਼ ਦੇ ਹੋਰ ਉਜਵਲ ਭਵਿੱਖ ਲਈ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਸਰਬਜੀਤ ਸਿੰਘ ਤੁਲੀ ਸੀਨੀਅਰ ਮੈਨੇਜਰ ਵਲੋਂ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਅਤੇ ਹਰ ਕਦਮ ‘ਤੇ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ।ਇਸ ਮੌਕੇ ਜਰਨੈਲ ਸਿੰਘ ਸੀਨੀਅਰ ਮੈਨੇਜਰ, ਰਛਪਾਲ ਸਿੰਘ, ਮਿਸ ਕਰਮਿੰਦਰ ਕੌਰ, ਸ੍ਰੀਮਤੀ ਇੰਦੂ ਭਾਟੀਆ, ਮਿਸ ਹਰਪ੍ਰੀਤ ਕੌਰ, ਲੈਕਚਰਾਰ, ਹਰਵਿੰਦਰ ਪਾਲ ਸਿੰਘ ਅਤੇ ਜਸਪਾਲ ਸਿੰਘ ਵੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply