ਬਠਿੰਡਾ, 7 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਐਚ.ਐਨ. ਸਿੰਘ ਦੀ ਦੇਖ ਰੇਖ ਹੇਠ ਕੌਮੀ ਕੈਂਸਰ ਜਾਗਰੂਕਤਾ ਦਿਵਸ ਦੇ ਮੌਕੇ ‘ਤੇ ਆਈ.ਟੀ.ਆਈ. ਪਾਰਕ ਵਿਖੇ ਸਿਹਤ ਸਿੱਖਿਆ ਕੈਂਪ ਲਗਾਇਆ ਗਿਆ।ਡਾ. ਸੁਖਦੇਵ ਸਿੰਘ ਸਿੱਧੂ ਐਮ.ਡੀ ਅਤੇ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਵਲੋਂ ਸੰਬੋਧਨ ਕੀਤਾ ਗਿਆ।ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛਾਤੀ ਵਿਚ ਅਤੇ ਸਰੀਰ ਵਿਚ ਗਿਲਟੀਆਂ ਦਾ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਰਨ ਦੀ ਕਿਰਿਆ ਵਿਚ ਬਦਲਾਵ, ਲਗਾਤਾਰ ਖੰਘ ਅਤੇ ਅਵਾਜ਼ ਵਿਚ ਭਾਰੀਪਨ, ਮਹਾਵਾਰੀ ਵਿਚ ਖੂਨ ਜ਼ਿਆਦਾ ਪੈਣਾ ਅਤੇ ਮਹਾਵਾਰੀ ਤੋਂ ਇਲਾਵਾ ਖੂਨ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਜਾਂ ਸਫੈਦ/ਲਾਲ ਧੱਬੇ ਬਿਨਾਂ ਕਿਸੇ ਕਾਰਣ ਵਜਨ ਦਾ ਘਟਣਾ ਕੈਂਸਰ ਦੇ ਲੱਛਣ ਹਨ। ਡਾ: ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਕੈਂਸਰ ਵਧਣ ਦੇ ਕਾਰਣ ਹਨ, ਤੰਬਾਕੂ ਅਤੇ ਸ਼ਰਾਬ ਦੀ ਵਰਤੋਂ, ਜ਼ਿਆਦਾ ਮਸਾਲੇਦਾਰ ਭੋਜਨ, ਕੰਮਕਾਰ ਵਾਲੀ ਥਾਂ ‘ਤੇ ਰਸਾਇਣਿਕ ਵਾਤਾਵਰਣ ਵਿਚ ਵਾਧਾ ਆਦਿ। ਇਸ ਮੌਕੇ ਡਿਪਟੀ ਐਮ.ਈ.ਆਈ.ਓ ਕੁਲਵੰਤ ਸਿੰਘ, ਫਾਰਮਾਸਿਸਟ ਜਗਦੀਸ਼ ਰਾਮ, ਏ.ਐਨ.ਐਮ ਜਗਦੀਸ਼ ਕੌਰ ਅਤੇ ਜਗਦੀਸ਼ ਰਾਮ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media