Wednesday, September 30, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 25 ਦਸਬੰਰ ਨੂੰ ਹੀ ਮਨਾਇਆ ਜਾਵੇਗਾ- ਗਿ. ਇਕਬਾਲ ਸਿੰਘ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਦਸਮ ਪਿਤਾ ਸ੍ਰੀ Giani Iqbal Sਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹੜਾ ਹਰ ਸਾਲ ਪੋਹ ਸੁਦੀ 7 ਵੀ ਨੂੰ ਹੀ ਮਨਾਇਆ ਜਾਂਦਾ ਹੈ ਤੇ ਇਸ ਵਾਰ ਵੀ ਇਸੇ ਦਿਨ ਮਨਾਇਆ ਜਾਵੇਗਾ ਤੇ ਈਸਵੀ ਕੈਲੰਡਰ ਮੁਤਾਬਕ ਉਸ ਦਿਨ  25 ਦਸੰਬਰ ਬਣਦੀ ਹੈ।
ਜਾਰੀ ਇੱਕ ਬਿਆਨ ਰਾਹੀ ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਸਾਰੇ ਫੋਨ ਆ ਰਹੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਨੇ ਇਹ ਪਵਿੱਤਰ ਦਿਹਾੜਾ 5 ਜਨਵਰੀ 2018 ਨੂੰ ਮਨਾਉਣ ਦੀ ਬਾਤ ਪਾਈ ਹੈ, ਜੋ ਪੂਰੀ ਤਰਾਂ ਗਲਤ ਹੈ।ਉਹਨਾਂ ਕਿਹਾ ਕਿ ਪਟਨਾ ਸਾਹਿਬ ਦੀ ਕਮੇਟੀ ਵੱਖਰੀ ਹੈ ਅਤੇ ਕਮੇਟੀ ਦਾ ਕੋਈ ਅਧਿਕਾਰੀ ਹੀ ਇਸ ਬਾਰੇ ਬਿਆਨ ਦੇ ਸਕਦਾ ਹੈ, ਪਰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ ਸੱਤਵੀ ਤੋਂ ਅੱਗੇ ਪਿਛੇੇ ਕੋਈ ਨਹੀ ਕਰ ਸਕਦਾ।ਉਹਨਾਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਚਾਹੀਦਾ ਹੈ ਕਿ ਮਰਿਆਦਾ ਤੇ ਸਿਧਾਂਤ ਨਾਲ ਜੁੜੇ ਕਿਸੇ ਵੀ ਮੁੱਦੇ ਨੂੰ ਛੇੜਣ ਤੋ ਪਹਿਲਾਂ ਉਸ ਨਾਲ ਸਬੰਧਿਤ ਅਹੁੱਦੇਦਾਰ ਜਾਂ ਅਧਿਕਾਰੀ ਕੋਲੋ ਜਾਣਕਾਰੀ ਜਰੂਰ ਹਾਸਲ ਕਰ ਲੈਣ।ਉਹਨਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੋਹ ਸੁਦੀ ਸੱਤਵੀਂ 25 ਦਸੰਬਰ ਨੂੰ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਹਰ ਸਾਲ ਦੀ ਤਰਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਜਰੂਰ ਪੁੱਜਣ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply