ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ ਸਥਾਪਤ ਸੋਸ਼ਲ ਸਰਵਿਸ ਕਲੱਬ ਵੱਲੋਂ ਅੱਜ
ਇਥੇ ਸਾਫ-ਸੁੰਦਰ ਕੈਂਪਸ ਮੁਹਿੰਮ ਅਧੀਨ ਇਕ ਵਿਸ਼ੇਸ਼ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵੱਖ-ਵੱਖ ਵਿਭਾਗਾਂ ਦੇ 400 ਤੋਂ ਵੱਧ ਵਿਦਿਆਰਥੀ ਵੋਲੰਟੀਅਰਾਂ ਨੇ ਭਾਗ ਲਿਆ ਅਤੇ ਯੂਨੀਵਰਸਿਟੀ ਦੇ ਵੱਖ ਵੱਖ ਬਲਾਕਾਂ ਤੋਂ ਇਲਾਵਾ ਪਾਰਕਾਂ ਨੂੰ ਸਾਫ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਰੈਲੀ ਨੂੰ ਡੀਨ, ਅਕਾਦਮਿਕ ਮਾਮਲੇ, ਪ੍ਰੋ. ਕਮਲਜੀਤ ਸਿੰਘ ਨੇ ਝੰਡਾ ਲਹਿਰਾ ਕੇ ਰਵਾਨਾ ਕੀਤਾ। ਉਨ੍ਹਾਂ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀਆਂ ਮਹਿੰਮਾਂ ਕਾਰਨ ਸਫਾਈ ਪ੍ਰਤੀ ਜਨ ਚੇਤਨਾ ਪੈਦਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਕਾਰਜ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸਫਾਈ ਅਤੇ ਹੋਰ ਸਮਾਜ ਭਲਾਈ ਕਾਰਜਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਸੋਸ਼ਲ ਸਰਵਿਸ ਕਲੱਬ ਦੇ ਇੰਚਾਰਜ, ਡਾ. ਸਤਨਾਮ ਸਿੰਘ ਦਿਓਲ ਨੇ ਕਿਹਾ ਕਿ ਇਸ ਕਲੱਬ ਦੀ ਸਥਾਪਨਾ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਸਮਾਜ ਭਲਾਈ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤਾ ਕਰਨਾ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਨਿਕਟ ਭਵਿੱਖ ਵਿਚ ਅਜਿਹੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਆਯੋਜਨ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਵੀ ਅਜਿਹੇ ਕਾਰਜਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਹੋਏ ਸਮਾਜ ਵਿਚ ਚੰਗੇ ਕਾਰਜਾਂ ਦਾ ਸੁਨੇਹਾ ਲੈ ਕੇ ਜਾਣ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media