Wednesday, September 30, 2026

ਨਗਰ ਕੋਂਸਲ ਜੰਡਿਆਲਾ ਗੁਰੂ `ਚ ਪੰਜਾਬੀ ਮਾਂ ਬੋਲੀ ਨੂੰ ਕੀਤਾ ਜਾ ਰਿਹਾ ਅਣਗੋਲਿਆ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਕ ਪਾਸੇ ਜਿਥੇ ਵੱਡੇ ਪੱਧਰ ਤੇ ਪੰਜਾਬੀ ਮਾਂ ਬੋਲੀ ਨੂੰ ਮਾਨ ਸਨਮਾਨ ਦੇਣ ਲਈ ਬੀਤੇ ਦਿਨੀ PPN0711201722ਵੱਖ ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਕਰਨ ਤੋਂ ਬਾਅਦ ਇਕ ਵਾਰ ਫਿਰ ਸਰਕਾਰੀ ਤੋਰ ਤੇ ਐਲਾਨ ਕੀਤਾ ਗਿਆ ਹੈ ਕਿ ਹਰ ਇਕ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਨੂੰ ਪਹਿਲ ਦੇ ਆਧਾਰ `ਤੇ ਲਾਗੂ ਕੀਤਾ ਜਾਵੇ, ਪਰ ਖੁਦ ਸਰਕਾਰ ਦੇ ਆਪਨੇ ਦਫਤਰਾਂ ਵਿੱਚ ਹੀ ਪੰਜਾਬੀ ਮਾਂ ਬੋਲੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਨਗਰ ਕੋਂਸਲ ਜੰਡਿਆਲਾ ਗੁਰੂ ਦੇ ਦਫਤਰ ਅਜਿਹਾ ਮਾਮਲਾ ਦੇਖਣ ਵਿਚ ਆਇਆ ਹੈ, ਜਿਥੇ ਪਿਛਲੇ ਲੰਬੇ ਸਮੇਂ ਤੋਂ ਆਪਣੇ ਅਹੁੱਦੇ `ਤੇ ਤਾਇਨਾਤ ਕਾਰਜਸਾਧਕ ਅਫਸਰ ਜਗਤਾਰ ਸਿੰਘ ਵਲੋਂ ਦਫਤਰ ਦੇ ਬਾਹਰ ਨਾਮ ਦੀ ਪਲੇਟ ਅਜੇ ਤੱਕ ਅੰਗ੍ਰੇਜੀ ਭਾਸ਼ਾ ਵਿਚ ਲਗਾਈ ਹੋਈ ਹੈ।ਇਸ ਸਬੰਧੀ ਉਹਨਾਂ ਦੇ ਫੋਨ ਨੁੰਬਰ `ਤੇ ਵਾਰ-ਵਾਰ ਸੰਪਰਕ ਕਰਨਾ ਚਾਹਿਆ ਪਰ ਹਰ ਵਾਰ ਦੀ ਤਰ੍ਹਾਂ ਕਾਰਜਸਾਧਕ ਅਫਸਰ ਨੇ ਪੱਤਰਕਾਰਾਂ ਦਾ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।ਇਸ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਵੀ ਫੋਨ ਨਹੀਂ ਚੁੱਕਿਆ।ਹੁਣ ਇਹ ਦੇਖਣਾ ਹੋਵੇਗਾ ਕਿ, ਕੀ ਸਰਕਾਰੀ ਦਫਤਰਾਂ ਵਿੱਚ ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਨਾਲ ਬਦਸਲੂਕੀ ਹੁੰਦੀ ਰਹੇਗੀ ਜਾਂ ਫਿਰ ਪੰਜਾਬੀ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਮਿਲੇਗਾ ?

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply