Wednesday, September 30, 2026

ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 7 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਹਿਲੇ ਪਾਤਿਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਿੰਘ ਸਭਾ PPN0711201723ਬਾਜ਼ਾਰ ਕਸ਼ਮੀਰੀਆਂ ਵਿਖੇ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼ਾਮ ਨੂੰ ਭਾਈ ਘਨਈਆ ਜੀ ਦੇ ਅਸਥਾਨ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿਚ ਲੋਕਲ ਰਾਗੀ ਜਥਿਆਂ ਨੇ ਸ਼ਬਦ ਗਾਇਨ ਕੀਤੇ।ਇਸ ਮੌਕੇ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਥਾ ਕਰਦੇ ਹੋਏ ਗੁਰੂ ਸਾਹਿਬ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਤੱਥਾਂ ਦੇ ਆਧਾਰ ਤੇ ਮੂਲ ਮੰਤਰ ਦਾ ਸੰਸਾਰਿਕ ਜੀਵਨ ਤੇ ਹੋਣ ਵਾਲੇ ਅਸਰ ਬਾਰੇ ਦੱਸਿਆ ਕਿ ਹਰ ਕੋਈ ਮਨੁੱਖ ਮੂਲ ਮੰਤਰ ਦੇ ਪਾਠ ਨਾਲ ਜੀਵਨ ਦੇ ਦੁੱਖ ਦੂਰ ਕਰ ਸਕਦਾ ਹੈ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਨੇ ਅਰਦਾਸ ਕਰਕੇ ਸਮਾਗਮ ਦੀ ਸਮਾਪਤੀ ਕੀਤੀ ਅਤੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ।ਇਸ ਦੌਰਾਨ ਸਵੇਰੇ ਸ਼ਾਮ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਸਮਾਗਮ ਦੋਰਾਨ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਪ੍ਰਧਾਨ ਇਨਕਮ ਟੈਕਸ ਬਾਰ ਐਸੋਸੀਏਸ਼ਨ ਅੰਮ੍ਰਿਤਸਰ, ਰਣਧੀਰ ਸਿੰਘ  ਕੌਂਸਲਰ, ਬਿਕਰਮ ਸਿੰਘ ਪ੍ਰਧਾਨ ਸੇਲ ਟੈਕਸ ਬਾਰ ਅੰਮ੍ਰਿਤਸਰ, ਡਾ ਹਰਜਿੰਦਰ ਸਿੰਘ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਅਮਨਦੀਪ ਸਿੰਘ, ਐਡਵੋਕੇਟ ਹਰਮਨਪ੍ਰੀਤ ਸਿੰਘ, ਪਰਮਦੀਪ ਸਿੰਘ, ਸੁਖਬੀਰ ਸਿੰਘ, ਹਰਦੇਵ ਸਿੰਘ, ਮਨਮੋਹਨ ਸਿੰਘ, ਹਰਸ਼ਪ੍ਰੀਤ ਸਿੰਘ, ਸੋਹੰਗ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਗੁਰਮੀਤ ਸਿੰਘ, ਮਨਜਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਬਚਨ ਸਿੰਘ, ਸਰਬਜੋਤ ਸਿੰਘ, ਵਰਦੀਪ ਸਿੰਘ, ਕਿਰਪਾਲ ਸਿੰਘ, ਅਵਨਿੰਦਰ ਸਿੰਘ, ਚਰਨਜੀਤ ਸਿੰਘ ਆਨੰਦ, ਜਰਨੈਲ ਸਿੰਘ, ਸੰਨੀ ਆਨੰਦ, ਮਨਿੰਦਰ ਸਿੰਘ, ਹਰਸਿਮਰਨ ਸਿੰਘ ਆਦਿ ਹਾਜਰ ਸਨ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply