Wednesday, December 31, 2025

ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

PPN210715
ਫਾਜਿਲਕਾ, 21ਜੁਲਾਈ (ਵਿਨੀਤ ਅਰੋੜਾ) –  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾਂ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ‘ਤੇ ਸ਼੍ਰੀ ਭਾਰਤ ਛਾਬੜਾ ਐਡਵੋਕੇਟ ਜਲਾਲਾਬਾਦ ਵਲੋਂ ਵਿਦਿਆਰਥੀਆਂ ਨੂੰ  ਸਕੂਲਾਂ, ਕਾਲਜਾ ਵਿੱਚ ਹੁੰਦੀ ਰੈਗਿੰਗ, ਲੋਕ ਅਦਾਲਤਾ, ਮੁਫਤ ਕਾਨੂੰਨੀ ਸਹਾਇਤਾਂ ਅਤੇ ਘਰੈਲੂ ਹਿੰਸਾ ਸੰਬੰਧੀ ਬਣੇ ਕਾਨੂੰਨ ਅਤੇ ਉਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਦੇ  ਪ੍ਰਿੰਸੀਪਲ ਸ਼੍ਰੀ ਹਰੀ ਚੰਦ ਕੰਬੋਜ ਨੇ ਆਂਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਾਨੂੰਨੀ ਸਹਾਇਤਾ ਦੀ ਸਹੀ ਤੇ ਯੋਗ ਵਰਤੋਂ ਕਰਨ ਸੰਬੰਧੀ ਵਿਦਿਆਰਥੀਆਂ ਨੂੰ ਚਾਨਣਾ ਪਾਇਆ। ਇਸ ਮੌਕੇ ‘ਤੇ ਪ੍ਰਵੀਨ ਕੁਮਾਰ ਡੀ. ਪੀ. ਈ, ਮੈਡਮ ਗੁਰਪ੍ਰੀਤ ਕੌਰ,  ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। 

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply