Wednesday, October 7, 2026

ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚੇ- ਵਿਧਾਇਕ ਵਿਜ

PPN0811201701ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਵਿਕਾਸ ਯੋਜਨਾਵਾਂ ਜਿਵੇ ਗਰੀਬ ਤੇ ਜਰੂਰਤਮੰਦ ਲੋਕਾਂ ਨੂੰ ਰਿਹਾਇਸ਼ੀ ਪਲਾਟ ਦੇਣਾ, ਨੀਲੇ ਕਾਰਡ, ਪੈਨਸ਼ਨ ਯੋਜਨਾ, ਸ਼ਗਨ ਸਕੀਮ ਆਦਿ ਯੋਜਨਾਵਾਂ ਆਦਿ ਵਿੱਚ ਤੇਜੀ ਲਿਆਂਦੀ ਜਾਵੇਗੀ ਅਤੇ ਹਰੇਕ ਯੋਜਨਾਂ ਦੀ ਅਡਵਾਂਸ ਪਲਾਨਿੰਗ ਕੀਤੀ ਜਾਵੇਗੀ ਤਾਂ ਜੋ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਪ੍ਰਾਪਤ ਕਰ ਸਕਣ।ਇਹ ਪ੍ਰਗਟਾਵਾ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਕਰਨ ਉਪਰੰਤ ਕੀਤਾ। ਇਸ ਮੋਕੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਸ੍ਰੀ ਅਮਿਤ ਵਿਜ ਵਿਧਾਇਕ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਤੋਂ ਆਟਾ ਦਾਲ ਯੋਜਨਾ, ਪੈਂਨਸ਼ਨ ਸਕੀਮ, ਪੰਜਾਬ ਸ਼ਹਿਰੀ ਆਵਾਸ ਯੋਜਨਾ, ਸਰਵੋਤੱਮ ਵਿਕਾਸ ਯੋਜਨਾ ਆਦਿ ਦੀ ਮੋਜੂਦਾ ਸਥਿਤੀ ਦਾ ਜਾਇਜਾ ਲਿਆ।
ਇਸ ਮੋਕੇ ਤੇ ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਭਲਾਈ ਸਕੀਮਾਂ ’ਤੇ ਸਰਵੇ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਹਿਰੀ ਆਵਾਸ ਯੋਜਨਾਂ ਲਈ ਵੀ ਜਰੂਰਤਮੰਦ ਲੋਕਾਂ ਦੀਆਂ ਅਰਜੀਆਂ ਪ੍ਰਾਪਤ ਕੀਤੀਆ ਜਾ ਰਹੀਆਂ ਹਨ ਤਾਂ ਜੋ ਬਾਅਦ ਵਿੱਚ ਪੜਤਾਲ ਕੀਤੀ ਜਾਵੇਗੀ ਤਾਂ ਜੋ ਜਰੂਰਤਮੰਦ ਲੋਕਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਪ੍ਰਾਪਤ ਹੋ ਸਕੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply