ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ 9 ਨਵੰਬਰ 2017 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤੋਂ 1.30 ਵਜੇ ਤੱਕ ਜਥੇਦਾਰ ਕੇਸਰ ਸਿੰਘ ਮਾਰਗ (ਸੈਲੀ ਰੋਡ) ਨੇੜੇ ਟਰੱਕ ਯੂਨੀਅਨ ਵਿਖੇ ਸਥਿਤ ਆਡੀਟੋਰੀਅਮ ਵਿੱਚ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਅਮਿਤ ਵਿਜ ਹੋਣਗੇ ਅਤੇ ਪ੍ਰਧਾਨਗੀ ਸ਼੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਕਰਨਗੇ।ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਡਾ. ਜਗਤਾਰ ਸਿੰਘ ਬਰਾੜ ਜਾਇੰਟ ਡਾਇਰੈਕਟਰ (ਇਨਪੁਟ) ਖੇਤੀਬਾੜੀ ਵਿਭਾਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।ਉਨਾਂ ਦੱਸਿਆ ਕਿ ਇਸ ਮੌਕੇ ਆਤਮਾ ਤਹਿਤ ਵੱਖ-ਵੱਖ ਵਿਭਾਗਾਂ, ਅਗਾਂਹਵਧੂ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹ ਵੱਲੋਂ ਪ੍ਰਦਰਸ਼ਨੀਆ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਜਿੰਨਾਂ ਗਰਾਇਮ ਪੰਚਾਇਤਾਂ ਵਲੋਂ ਪਰਾਲੀ ਨਾ ਸਾੜਣ ਬਾਰੇ ਮਤੇ ਪਾ ਕੇ ਦਿੱਤੇ ਹਨ, ਉਨਾਂ ਗ੍ਰਾਮ ਪੰਚਾਇਤਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਾਮਨਿਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਹਾੜੀ ਦੀਆਂ ਫਸਲਾਂ ਦੀ ਕਾਸ਼ਤ, ਡੇਅਰੀ ਫਾਰਮਿੰਗ, ਸਬਜੀਆ ਦੀ ਕਾਸ਼ਤ ਅਤੇ ਬਾਗਾਂ ਦੀ ਸਾਂਭ ਸੰਭਾਲ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਸੰਬੰਧਤ ਵਿਭਾਗਾਂ ਦੇ ਮਾਹਿਰ ਜਾਣਕਾਰੀ ਦੇਣਗੇ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਮਾਹਿਰਾਂ ਦੇ ਵਿਚਾਰ ਸੁਣ ਕੇ ਮੌਕੇ ਦਾ ਫਾਇਦਾ ਉਠਾਉਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media