Sunday, August 16, 2026

ਅੰਤਰ ਖੇਤਰੀ ਯੁਵਕ ਮੇਲੇ ’ਚ ਛਾਏ ਬਾਬਾ ਫ਼ਰੀਦ ਗਰੁੱਪ ਦੇ ਵਿਦਿਆਰਥੀ

ਬਠਿੰਡਾ, 8 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ PPN0811201702ਸੱਭਿਆਚਾਰਕ ਖੇਤਰ ਵਿੱਚ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ ।ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਖੇਤਰੀ ਯੂਥ ਫੈਸਟੀਵਲ ਦੌਰਾਨ ਹੋਏ ‘ਪੱਛਮੀ ਸਮੂਹ ਗਾਇਨ’ ਦੇ ਮੁਕਾਬਲੇ ’ਚ ਬਾਬਾ ਫ਼ਰੀਦ ਕਾਲਜ ਦੀ ਟੀਮ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਕਾਲਜ ਦੀ ਵਿਦਿਆਰਥਣ ਨਵਰੀਤ ਕੌਰ ਬੀ.ਏ. ਭਾਗ ਪਹਿਲਾ ਨੇ ਪੱਛਮੀ ਸੋਲੋ ਗਾਇਨ ਅਤੇ ਗੀਤ/ਗਜ਼ਲ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸੇ ਤਰਾਂ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਵਿਦਿਆਰਥਣ ਪਾਇਲ ਮਹਿਤਾ (ਐਮ.ਬੀ.ਏ-ਪਹਿਲਾ ਸਮੈਸਟਰ) ਨੇ ਵੀ ਮਿਮਿਕਰੀ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਅੰਤਰ ਖੇਤਰੀ ਯੂਥ ਫੈਸਟੀਵਲ ਵਿੱਚ ਵੱਖ ਵੱਖ 6 ਜ਼ੋਨਾਂ ਤੋਂ ਯੂਨੀਵਰਸਿਟੀ ਨਾਲ ਸੰਬੰਧਤ ਕਾਲਜਾਂ ਦੀਆਂ 12 ਟੀਮਾਂ ਨੇ ਹਿੱਸਾ ਲਿਆ।ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਜ਼ੋਨ ਦੇ ਜ਼ੋਨਲ ਯੂਥ ਫੈਸਟੀਵਲ ਦੌਰਾਨ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਵੀ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਕਾਲਜ ਦੇ ਵਿਦਿਆਰਥੀਆਂ ਨੇ ਜਿੱਤਾਂ ਦਰਜ ਕਰਕੇ ਕਾਲਜ ਦਾ ਮਾਣ ਵਧਾਇਆ ਅਤੇ ਓਵਰਆਲ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਅਤੇ ਸ਼ਾਨਦਾਰ ਪ੍ਰਾਪਤੀਆਂ ਸਦਕਾ ਡਾਂਸ ਵਰਗ ਵਿੱਚ ਓਵਰਆਲ ਟਰਾਫ਼ੀ ਹਾਸਲ ਕੀਤੀ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਅਹਿਮ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੰਦਿਆਂ ਜੇਤੂ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ ਅਤੇ ਕੋਚ ਸਹਿਬਾਨਾਂ ਦੀ ਸਖ਼ਤ ਮਿਹਨਤ ਅਤੇ ਸਾਰਥਿਕ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ।  ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply