ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ 27 ਤੋਂ 29 ਨਵੰਬਰ ਲੜਕੀਆਂ ਦੇ ਅੰਡਰ 17 ਸੂਬਾ ਪੱਧਰੀ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ, ਜਿਸ ਦੀ ਮੇਜਬਾਨੀ ਅੰਮਿ੍ਰਤਸਰ ਕਰੇਗਾ।
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਇਹ ਖੇਡਾਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣਗੀਆਂ।ਖੇਡ ਮੁਕਾਬਲਿਆਂ ਵਿੱਚ ਹਾਕੀ, ਕਬੱਡੀ, ਹੈਂਡਬਾਲ, ਵੇਟ ਲਿਫਟਿੰਗ, ਕੁਸ਼ਤੀ, ਅਥਲੈਟਿਕਸ, ਬਾਸਕਿਟਬਾਲ, ਫੁੱਟਬਾਲ, ਵਾਲੀਵਾਲ ਅਤੇ ਜੂਡੋ ਸਮੇਤ ਬਹੁਤ ਸਾਰੇ ਹੋਰ ਮੁਕਾਬਲੇ ਹੋਣਗੇ।ਉਨਾਂ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ 27 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗਾ ਅਤੇ 29 ਨਵੰਬਰ ਨੂੰ ਬਾਅਦ ਦੁਪਹਿਰ ਸਮਾਪਤੀ ਸਮਾਰੋਹ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਵਿਚ 2200 ਤੋਂ ਵੱਧ ਖਿਲਾਡੀ ਹਿੱਸਾ ਲੈਣਗੇ। ਉਨਾਂ ਕਿਹਾ ਕਿ ਖਿਡਾਰੀਆਂ ਦੇ ਰਹਿਣ-ਸਹਿਣ, ਖੁਰਾਕ ਤੇ ਹੋਰ ਸਹੂਲਤਾਂ ਦੀ ਤਿਆਰੀ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਮੁਕਾਬਲਿਆਂ ਦੌਰਾਨ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਖਿਡਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਜਾਣਗੇ।ਉਨਾਂ ਅੱਗੇ ਦੱਸਿਆ ਕਿ ਇਹ ਖੇਡਾਂ ਵੱਖ-ਵੱਖ ਸਥਾਨਾਂ ਤੇ ਹੋਣਗੀਆਂ ਜਿਵੇਂ ਕਿ ਹਾਕੀ, ਕਬੱਡੀ, ਬਾਸਕਿਟਬਾਲ, ਵਾਲੀਬਾਲ, ਹੈਂਡਬਾਲ, ਜੂਡੋ ਤੇ ਫੁੱਟਬਾਲ ਦੇ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਕੁਸ਼ਤੀ ਦੇ ਮੁਕਾਬਲੇ ਗੋਲਬਾਗ ਸਟੇਡੀਅਮ, ਹਾਕੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਵੇਟ ਲਿਫਟਿੰਗ ਦੇ ਮੁਕਾਬਲੇ ਡੀ.ਏ.ਵੀ ਕਾਲਜ, ਅਥਲੈਟਿਕਸ ਦੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਅਤੇ ਜੂਡੋ ਦੇ ਮੁਕਾਬਲੇ ਗੁਰੂ ਨਾਨਕ ਸਕੂਲ ਅੰਮਿ੍ਰਤਸਰ ਵਿਖੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਕਾਬਲੇ ਨੌਜਵਾਨਾਂ ਵਿਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਹ ਮਹੱਤਵਪੂਰਨ ਹਨ।ਇਸ ਤੋਂ ਇਲਾਵਾ ਉਭਰਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਇਕ ਬਿਹਤਰੀਨ ਪਲੇਟਫਾਰਮ ਵੀ ਮੁਹੱਈਆ ਹੁੰਦਾ ਹੈ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਵੀਨ ਸਿੰਗਲਾ, ਉਪਮੰਡਲ ਮੈਜਿਸਟਰੇਟ-1, ਰਾਜੇਸ਼ ਸ਼ਰਮਾ ਉਪਮੰਡਲ ਮੈਜਿਸਟਰੇਟ-2, ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ, ਗੁਰਲਾਲ ਸਿੰਘ ਰਿਆਲ ਜਿਲਾ ਖੇਡ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media