ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਵਿਚਲੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ ਹਰ ਸਾਲ ਕਰਵਾਏ ਜਾਂਦੇ ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਬੀਤੇ 3 ਦਿਨ ਜਾਰੀ ਰਹੇ।ਸਿੱਖਿਆ ਬੋਰਡ ਵੱਲੋਂ ਨਿਯੁਕਤ ਉੱਚ-ਅਧਿਕਾਰੀ ਅਤੇ ਸਮੁੱਚੇ ਮੁਕਾਬਲਿਆਂ ਦੀ ਇੰਚਾਰਜ ਸ੍ਰੀਮਤੀ ਰਜਿੰਦਰ ਕੌਰ ਚੌਹਾਨ ਅਤੇ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ ਦੀ ਦੇਖ-ਰੇਖ ਹੇਠ ਬੀਤੇ ਦਿਨੀਂ ਕਰਵਾਏ ਗਏ।ਉਪਰੋਕਤ ਮੁਕਾਬਲਿਆਂ ’ਚ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਅਤੇ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਆਪਣੀ-ਆਪਣੀ ਕਲਾ ਦਾ ਪ੍ਰਗਟਾਵਾ ਕੀਤਾ।ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ।
ਇਸ ਮੌਕੇ ਪਹਿਲੇ ਵਰਗ ’ਚ ਭਾਗ ਲੈਂਦਿਆਂ ਵਿਦਿਆਰਥੀ ਜਤਿਨਪ੍ਰੀਤ ਸਿੰਘ ਨੇ ਚਿੱਤਰਕਾਲ ’ਚ ਦੂਜਾ ਸਥਾਨ, ਦੂਜੇ ਵਰਗ ’ਚ ਚਿੱਤਰਕਾਲ ’ਚ ਸੁਮਿਤ ਨੇ ਪਹਿਲਾ ਸਥਾਨ, ਸੁੰਦਰ ਲਿਖਾਈ ’ਚ ਸ਼ਰਦਾ ਸਿੰਘ ਨੇ ਦੂਜਾ ਸਥਾਨ, ਰਣਬੀਰ ਸਿੰਘ ਤੇ ਸਾਥੀਆਂ ਨੇ ਭੰਗੜੇ ’ਚ ਪਹਿਲਾ ਸਥਾਨ ਅਤੇ ਕਮਲਦੀਪ ਸਿੰਘ ਤੇ ਸਾਥੀਆਂ ਨੇ ਵਾਰ ਗਾਇਨ ’ਚ ਦੂਜਾ ਸਥਾਨ ਹਾਸਲ ਕੀਤਾ।ਉਕਤ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਸੰਦੇਸ਼ ’ਚ ਵਧਾਈ ਦਿੱਤੀ ਅਤੇ ਕਿਹਾ ਕਿ ਇਸੇ ਤਰ੍ਹਾਂ ਵਿੱਦਿਆ ਦੇ ਖੇਤਰ ’ਚ ਵੀ ਮੱਲ੍ਹਾਂ ਮਾਰ ਕੇ ਸੰਸਥਾ ਦਾ ਨਾਮ ਰੌਸ਼ਨ ਕਰੋ। ਇਸ ਮੌਕੇ ਪ੍ਰਿੰ: ਭੰਗੂ ਨੇ ਦੱਸਿਆ ਕਿ ਤੀਜੇ ਵਰਗ ’ਚ ਚਿੱਤਰਕਲਾ ’ਚ ਬਬਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਗੁਰਪ੍ਰੀਤ ਸਿੰਘ ਨੇ ਸੁੰਦਰ ਲਿਖਾਈ ’ਚ ਦੂਜਾ ਸਥਾਨ, ਭੰਗੜੇ ’ਚ ਅਮਰਜੀਤ ਸਿੰਘ ਤੇ ਸਾਥੀਆਂ ਨੇ ਪਹਿਲਾ ਸਥਾਨ ਅਤੇ ਗਤਕੇ ’ਚ ਅਕ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ।
ਉਨ੍ਹਾਂ ਕਿਹਾ ਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਬੋਰਡ ਅਧਿਕਾਰੀ ਸ੍ਰੀਮਤੀ ਰਜਿੰਦਰ ਕੌਰ ਚੌਹਾਨ, ਪ੍ਰਿੰਸੀਪਲ ਜਸਵਿੰਦਰ ਸਿੰਘ ਢਿੱਲੋਂ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਪ੍ਰਿੰ: ਭੰਗੂ ਅਤੇ ਨਿਰਣੇਕਾਰਾਂ ਦੀ ਮੁੱਖ ਭੁਮਿਕਾ ਨਿਭਾਉਣ ਵਾਲਿਆਂ ਵੱਲੋਂ ਤਮਗੇ ਵੰਡਣ ਦੀ ਰਸਮ ਅਦਾ ਕੀਤੀ। ਪ੍ਰਿੰ: ਭੰਗੂ ਨੇ ਦੱਸਿਆ ਕਿ ਜੇਤੂ ਵਿਦਿਆਰਥੀ ਰਾਜ ਪੱਧਰ ਦੇ ਦਸੰਬਰ-2017 ’ਚ ਹੋਣ ਵਾਲੇ ਮੁਕਾਬਲਿਆਂ ’ਚ ਭਾਗ ਲੈਣਗੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media