Tuesday, September 22, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦਾ ਤੈਰਾਕੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

PPN0811201716ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਅੰਡਰ-14 ਅਤੇ 17 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਤੈਰਾਕੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਅਤੇ 4 ਚਾਂਦੀ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਜਿਸ ’ਤੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕੀਤੀ ਜਾ ਰਹੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਪ੍ਰਾਪਤੀਆਂ ਹਾਸਲ ਕਰਨ ਲਈ ਅਤਿ-ਆਧੁਨਿਕ ਤਕਨੀਕੀ ਸਾਧਨਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣ ਦਾ ਬਣ ਸਕੇ।
ਪ੍ਰਿੰ: ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਊਟ ਲਿਟਰਾ ਜੀ ਸਕੂਲ ਵਿਖੇ ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਮੁਕਾਬਲਾ ਆਯੋਜਿਤ ਕੀਤਾ ਗਿਆ ਸੀ, ਜਿਸ ’ਚ 11ਵੀਂ ਕਲਾਸ ਦੀ ਯੁਕਤਾ ਨੇ 3 ਸੋਨੇ ਦੇ ਤਮਗੇ 50 ਮੀਟਰ ਫ਼੍ਰੀ ਸਟਾਇਲ, 100 ਮੀਟਰ ਫ੍ਰੀ ਸਟਾਇਲ ਤੇ 50 ਮੀਟਰ ਬਟਰ ਫ਼ਲਾਈ ’ਚ ਅਤੇ 7ਵੀਂ ਕਲਾਸ ਦੇ ਯੁਵਰਾਜ ਨੇ 3 ਚਾਂਦੀ ਦੇ ਤਮਗੇ 50 ਮੀਟਰ ਬਰੈਸਟ ਸਟਰੋਕ, 100 ਮੀਟਰ ਬਰੈਸਟ ਸਟਰੋਕ ਅਤੇ 50 ਮੀਟਰ ਫ੍ਰੀ ਸਟਾਇਲ ’ਚ ਹਾਸਲ ਕੀਤਾ।ਜਦ ਕਿ ਯੁਕਤਾ ਨੇ ਇਕ ਸੋਨੇ ਦਾ ਤਮਗਾ ਸਪੋਰਟਸ ਕਾਲਜ ਜਲੰਧਰ ਵਿਖੇ ਹੋਏ ਰਾਜ ਪੱਧਰੀ ਤੈਰਾਕੀ ਮੁਕਾਬਲੇ ’ਚ ਪ੍ਰਾਪਤ ਕੀਤਾ ਅਤੇ ਯੁਵਰਾਜ ਸਿੰਘ ਨੇ ਰਾਜ ਪੱਧਰੀ ਮੁਕਾਬਲੇ ’ਚ ਹਿੱਸਾ ਲਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply