ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਪ੍ਰਬੰਧਾਂ ਹੇਠ ਅੱਜ ਜ਼ਿਲਾ ਬਠਿੰਡਾ ਵਿਚ 10 ਰੋਜ਼ਾ ਜ਼ਿਲਾ ਪੱਧਰੀ ਵਿਸ਼ੇਸ ਕਾਨੂੰਨੀ ਸਾਖ਼ਰਤਾ ਮੁਹਿੰਮ ਸ਼ੁਰੂ ਹੋ ਗਈ ਹੈ।ਜਿਸ ਦਾ ਆਗਾਜ਼ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਵਲੋਂ ਸੈਸ਼ਨ ਹਾਊਸ ਦੇ ਨੇੜੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ।ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਜ਼ਿਲਾ ਪੁਲਿਸ ਮੁੱਖੀ ਨਵੀਨ ਸਿੰਗਲਾ ਵੀ ਹਾਜ਼ਰ ਸਨ। ਸੰਘਣੀ ਧੁੰਦ ਅਤੇ ਠੰਡ ਦੇ ਬਾਵਜੂਦ ਵੱਡੀ ਗਿਣਤੀ ਵਿਦਿਆਰਥੀਆਂ ਨੇ ਗਰਮਜੋਸ਼ੀ ਨਾਲ ਜਾਗਰੂਕਤਾ ਰੈਲੀ ਵਿਚ ਭਾਗ ਲਿਆ ਅਤੇ ਵੱਖ-ਵੱਖ ਬਜ਼ਾਰਾਂ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ।ਜ਼ਿਲਾ ਤੇ ਸੈਸ਼ਨਜ ਜੱਜ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚੜਾਉਣ ਲਈ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਰੈਲੀ ਰਾਹੀਂ ਆਮ ਜਨਤਾ ਨੂੰ ਉਨਾਂ ਦੇ ਹੱਕਾਂ, ਵਾਤਾਵਰਣ ਨੂੰ ਬਚਾਉਣ, ਬੇਟੀ ਬਚਾੳ ਬੇਟੀ ਪੜਾਓ, ਪਾਣੀ ਬਚਾਓ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਸੰਦੇਸ਼ ਦਿੱਤੇ।ਉਨਾਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦਾ ਟੋਲ ਫਰੀ ਨੰਬਰ 1968 ਹੈ।ਜਿਸ ’ਤੇ ਕਿਸੇ ਵੀ ਸਮੇਂ ਕੋਈ ਵੀ ਵਿਅਕਤੀ ਆਪਣੇ ਕਾਨੂੰਨੀ ਹੱਕਾਂ ਦੀ ਸਲਾਹ/ਸਹਾਇਤਾ ਦੀ ਜਾਣਕਾਰੀ ਲੈ ਸਕਦੇ ਹਨ।ਉਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਚਲਾਏ ਜਾ ਰਹੇ ਕੁਨੈਕਟਿੰਗ ਟੂ ਸਰਵ ਅਭਿਆਨ ਤਹਿਤ 9 ਨਵੰਬਰ ਤੋਂ 18 ਨਵੰਬਰ ਤੱਕ ਕਾਨੂੰਨੀ ਸਾਖ਼ਰਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਹਰ ਆਮ ਵਿਅਕਤੀ ਨੂੰ ਉਨਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਜਾਣਕਾਰੀ ਮਿਲ ਸਕੇ।
ਰੈਲੀ ਦੌਰਾਨ ’ਚ ਹਿੱਸਾ ਲੈਦਿਆਂ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ, ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਐਸ.ਐਸ.ਪੀ ਨਵੀਨ ਸਿੰਗਲਾ, ਪ੍ਰਧਾਨ ਜ਼ਿਲਾ ਬਾਰ ਐਸੋਸ਼ੀਏਸ਼ਨ ਬਠਿੰਡਾ ਰਣਜੀਤ ਸਿੰਘ ਜਲਾਲ ਅਤੇ ਸਕੱਤਰ ਜ਼ਿਲਾ ਕਾਨੂੰਨ ਸੇਵਾਵਾਂ ਅਥਾਰਟੀ ਬਠਿੰਡਾ ਡਾ. ਮਨਦੀਪ ਮਿੱਤਲ ਨੇ ਵੀ ਸਾਈਕਲਿੰਗ ਕੀਤੀ।ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਮੌਕੇ ਜੁਡੀਸ਼ੀਅਲ ਅਫ਼ਸਰ, ਕਾਰਜਕਾਰੀ ਅਫ਼ਸਰ, ਪ੍ਰਸ਼ਾਸਨਿਕ ਅਤੇੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵੀ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media