ਬਠਿੰਡਾ, 9 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਬਠਿੰਡਾ ਭੁੱਚੋਂ ਓਵਰ ਬ੍ਰਿਜ ’ਤੇ ਹੋਏ ਭਿਆਨਕ ਹਾਦਸੇ ਵਿੱਚ ਮਾਰੇ ਗਏ ਨੋਜਵਾਨ ਬੱਚਿਆਂ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸੇ।ਰੋਜ਼ ਵਾਪਰ ਰਹੇ ਸੜਕ ਹਾਦਸਿਆਂ ਬਾਰੇ ਉਨਾਂ ਕਿਹਾ ਕਿ ਜਿਨਾਂ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦਾ ਕੋਈ ਗਿਆਨ ਨਹੀ ਹੈ, ਉਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਕਿ ਇਨਾਂ ਦੀ ਅਣਗਹਿਲੀ ਕਾਰਨ ਕਿਸੇ ਦਾ ਘਰ ਨਾ ਉਜੜੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵਾਤਾਵਰਣ ਨੂੰ ਠੀਕ ਕਰਨ ਵਾਸਤੇ ਆਪਣਾ ਬਣਦਾ ਯੋਗਦਾਨ ਪਾਉਣ। ਝੋਨੇ ਦੀ ਪਰਾਲੀ ਵਗੈਰਾ ਨੂੰ ਅੱਗ ਨਾ ਲਗਾਈ ਜਾਵੇ।ਕਿਉਂਕਿ ਇਸ ਹਵਾ ਨਾਲ ਪੰਜਾਬ ਦੀ ਬਹੁਤ ਸਾਰੀ ਜਨਤਾ ਬਿਮਾਰੀਆਂ ਦੀ ਜਕੜ ਵਿੱਚ ਆ ਰਹੀ ਹੈ। ਉਨਾਂ ਕਿਹਾ ਕਿ ਜੇ ਪਾਲੂਸ਼ਨ ਫੈਲਾਉਣ ਵਾਲੇ ਨਾ ਸਮਝੇ ਤਾਂ ਸਾਰਾ ਪੰਜਾਬ ਭਿਆਨਕ ਬਿਮਾਰੀਆਂ ਕਾਰਨ ਖ਼ਤਮ ਹੋ ਜਾਵੇਗਾ। ਅਜੇਹੇ ਲੋਕ ਵੀ ਇਸ ਮਹਾਂਮਾਰੀ ਦਾ ਸ਼ਿਕਾਰ ਹੋਣਗੇ। ਇਸ ਮੌਕੇ ਉਨਾਂ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸੇਵਾਦਾਰ ਅਵਤਾਰ ਸਿੰਘ ਕੈਂਥ, ਇਕਬਾਲ ਸਿੰਘ ਸੋਨੀ, ਐਡਵੋਕੇਟ ਅਰਸ਼ਦੀਪ ਸਿੰਘ ਸਿਵੀਆ, ਅਜੀਤਪਾਲ ਸਿੰਘ ਭੁੱਚੋਂ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media