Sunday, May 31, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ਦਸਤਾਰਬੰਦੀ ਸਮਾਗਮ ਕਰਵਾਇਆ

PPN0911201707ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਸ  ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ, ਸਕੱਤਰ ਹਰਭਜਨ ਸਿੰਘ ਮਨਾਵਾ, ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਧੰਨਰਾਜ ਸਿੰਘ ਨੇ ਹਾਜਰੀ ਭਰੀ।
ਬੈਂਡ ਦੀ ਧੁਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪੰਡਾਲ ਵਿੱਚ ਲਿਆਂਦੀ ਗਈ ਤੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਉਪਰੰਤ ਚੀਫ਼ ਖਾਲਸਾ ਦੀਵਾਨ ਸਕੂਲਾਂ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।ਮੀਤ ਪ੍ਰਧਾਨ ਧੰਨਰਾਜ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਦਾ ਸੰਦੇਸ਼ ਦਿੱਤਾ।ਰੂਪ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ।ਇਸ ਸਮੇਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵਾਂਗ ਗਿਆਨੀ ਰਵੇਲ ਸਿੰਘ ਵੱਲੋਂ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਦਸਤਾਰਬੰਦੀ ਕੀਤੀ ਗਈ।ਉਨਾਂ ਨੇ  ਬੱਚਿਆਂ ਨੂੰ ਦਸਤਾਰ ਦੀ ਸ਼ਾਨ ਬਣਾਏ ਰੱਖਣ ਅਤੇ ਗੁਰਸਿੱਖੀ ਮਾਨ ਮਰਿਆਦਾ ਅਨੁਸਾਰ ਜੀਵਨ ਢਾਲਣ ਦੀ ਪ੍ਰੇਰਣਾ ਦਿੱਤੀ।
ਇਸ ਸਮੇਂ ਸੈਸ਼ਨ 2016-17 ਦੌਰਾਨ ਅਕਾਦਮਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਭਰਪੂਰ ਯਤਨ ਕਰਨ ਦਾ ਸੰਦੇਸ਼ ਦਿੱਤਾ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਸਮਾਗਮ ਵਿੱਚ ਇੰਜੀ. ਜਸਪਾਲ ਸਿੰਘ, ਭਰਪੂਰ ਸਿੰਘ, ਰਮਣੀਕ ਸਿੰਘ, ਹਿਰਦੇਮਾਨ ਸਿੰਘ, ਬਲਵਿੰਦਰ ਸਿੰਘ, ਰਣਬੀਰ ਸਿੰਘ ਚੌਪੜਾ, ਗੁਰਿੰਦਰ ਸਿੰਘ ਚਾਵਲਾ, ਹਰਜੀਤ ਸਿੰਘ ਸਚਦੇਵਾ, ਮਨਜੀਤ ਸਿੰਘ ਮੰਜ਼ਲ, ਅਜੀਤ ਸਿੰਘ ਬਸਰਾ, ਸਰਜੋਤ ਸਿੰਘ ਸਾਹਨੀ, ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।ਸਮਾਪਤੀ ‘ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply