Sunday, May 31, 2026

ਕਹਾਣੀਕਾਰ ਦੀਪ ਦਵਿੰਦਰ ਸਿੰਘ ਨੂੰ ਸਦਮਾ – ਮਾਤਾ ਦਾ ਦਿਹਾਂਤ

PPN0911201708ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਨੂੰ ਉੁਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਜਸਵੰਤ ਕੌਰ (75) ਪਤਨੀ ਸ੍ਰ: ਅਜੀਤ ਸਿੰਘ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ, ਜਿਹੜਾ ਉੁਨ੍ਹਾਂ ਲਈ ਜਾਨਲੇਵਾ ਸਾਬਿਤ ਹੋਇਆ।ਮਾਤਾ ਜਸਵੰਤ ਕੌਰ ਜਿੱਥੇ ਮਾਤਾ ਹਰਬੰਸ ਕੌਰ ਯਾਦਗਾਰੀ ਮੰਚ ਦੇ ਸਰਪ੍ਰਸਤ ਸਨ, ਉਥੇ ਧਾਰਮਿਕ ਅਤੇ ਅਗਾਂਹਵਧੂ ਵਿਚਾਰਾਂ ਦੇ ਧਾਰਣੀ ਹੋਣ ਕਰਕੇ ਇਲਾਕੇ ਭਰ ਵਿੱਚ ਅਤਿ ਸਤਿਕਾਰਤ ਸ਼ਖਸ਼ੀਅਤ ਵਜੋਂਂ ਜਾਣੇ ਜਾਂਦੇ ਸਨ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਨੇੜੇ ੳਨ੍ਹਾਂ ਦੇ ਜੱਦੀ ਪਿੰਡ ਕੋਟਲੀ ਢੋਲੇ ਸ਼ਾਹ ਵਿਖੇ ਕੀਤਾ ਗਿਆ, ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼ਾਇਰ ਦੇਵ ਦਰਦ, ਨਿਰਮਲ ਅਰਪਨ, ਡਾ. ਹਜ਼ਾਰਾ ਸਿੰਘ ਚੀਮਾ, ਸੁਮੀਤ ਸਿੰਘ, ਸ਼ੈਲਿੰਦਰਜੀਤ ਸਿੰਘ ਰਾਜਨ, ਪ੍ਰਿੰ: ਰਘਬੀਰ ਸਿੰਘ, ਮਨਜੀਤ ਸਿੰਘ ਵੱਸੀ, ਗੀਤਕਾਰ ਮੱਖਣ ਭੈਣੀਵਾਲਾ, ਸੰਤੋਖ ਸਿੰਘ ਗੁਰਾਇਆ ਅਤੇ ਇਲਾਕੇ ਭਰ ਂਚੋਂ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ
ਪਰਿਵਾਰਕ ਜਾਣਕਾਰੀ ਮੁਤਾਬਿਕ ਮਾਤਾ ਜਸਵੰਤ ਕੌਰ ਨਮਿਤ ਅੰਤਿਮ ਅਰਦਾਸ 15/11/2017 ਬੁੱਧਵਾਰ ਬਾਅਦ ਦੁਪਹਿਰ ਗੁਰਦੁਆਰਾ ਕੋਟਲੀ ਢੋਲੇ ਵਿਖੇ ਹੋਵੇਗੀ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply